ETV Bharat / state

ਫ਼ਤਿਹਗੜ੍ਹ ਸਾਹਿਬ: ਲੌਕਡਾਊਨ 'ਚ ਢਿੱਲ ਨਾਲ ਲੋਕਾਂ ਨੂੰ ਮਿਲੀ ਰਾਹਤ

ਲੌਕਡਾਊਨ ਦੇ ਵਿੱਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੁੱਝ ਰਾਹਤ ਦਿੱਤੀ ਗਈ ਹੈ, ਜਿਸ ਵਿੱਚ ਪ੍ਰਸ਼ਾਸਨ ਵੱਲੋਂ ਸਵੇਰੇ 7 ਤੋਂ 11 ਵਜੇ ਤੱਕ ਕੁੱਝ ਜ਼ਰੂਰਤ ਦੀਆਂ ਦੁਕਾਨਾਂ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਫ਼ੋਟੋ
ਫ਼ੋਟੋ
author img

By

Published : May 1, 2020, 1:19 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਦੇ ਵਿੱਚ ਲੌਕਡਾਊਨ ਚੱਲ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਕਰਫਿਊ ਲੱਗਿਆ ਹੋਇਆ ਹੈ। ਪੰਜਾਬ ਸਰਕਾਰ ਦੀ ਮੀਟਿੰਗ ਤੋਂ ਬਾਅਦ ਫ਼ੈਸਲਾ ਲਿਆ ਗਿਆ ਹੈ ਕਿ ਲੋਕਾਂ ਨੂੰ ਕੁੱਝ ਰਾਹਤ ਦਿੱਤੀ ਜਾਵੇ, ਜਿਸ ਤੋਂ ਬਾਅਦ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿੱਚ ਵੀ ਕੁੱਝ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।

ਵੀਡੀਓ

ਲੌਕਡਾਊਨ ਦੇ ਵਿੱਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੁੱਝ ਰਾਹਤ ਦਿੱਤੀ ਗਈ ਹੈ, ਜਿਸ ਵਿੱਚ ਪ੍ਰਸ਼ਾਸਨ ਵੱਲੋਂ ਸਵੇਰੇ 7 ਤੋਂ 11 ਵਜੇ ਤੱਕ ਕੁੱਝ ਜ਼ਰੂਰਤ ਦੀਆਂ ਦੁਕਾਨਾਂ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਰਾਹਤ ਦਾ ਅਸਰ ਦੇਖਣ ਨੂੰ ਮਿਲਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਜ਼ਰੂਰਤ ਦਾ ਸਮਾਨ ਖਰੀਦਣ ਲਈ ਨਿਕਲੇ।

ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਪੀੜਤਾਂ ਦੀ ਗਿਣਤੀ 32 ਲੱਖ ਤੋਂ ਪਾਰ, 2 ਲੱਖ 33 ਹਜ਼ਾਰ ਮੌਤਾਂ

ਇਸ ਮੌਕੇ ਗੱਲਬਾਤ ਕਰਦੇ ਹੋਏ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਕੁੱਝ ਹੋਰ ਵੀ ਰਾਹਤ ਦੇਣੀ ਚਾਹੀਦੀ ਹੈ ਕਿਉਂਕਿ ਸਵੇਰ ਦੇ ਸਮੇਂ ਲੋਕ ਘਰਾਂ ਤੋਂ ਜ਼ਿਆਦਾ ਨਹੀਂ ਨਿਕਲਦੇ। ਲੋਕਾਂ ਦਾ ਕਹਿਣਾ ਸੀ ਕਿ ਸ਼ਾਮ ਨੂੰ ਦੁਕਾਨਾਂ ਖੋਲ੍ਹਣ ਦਾ ਸਮਾਂ ਰੱਖਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਕੁੱਝ ਮਿਲ ਸਕੇ। ਲੋਕਾਂ ਦਾ ਕਹਿਣਾ ਸੀ ਕਿ ਗ਼ਰੀਬਾਂ ਨੂੰ ਰੇਹੜੀਆਂ ਲਾਉਣ ਦੀ ਇਜਾਜ਼ਤ ਵੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਹ ਆਪਣੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.