ਫ਼ਤਿਹਗੜ੍ਹ ਸਾਹਿਬ : ਸੂਬਾ ਸਰਕਾਰ ਨਸ਼ੇ ਦੀ ਸੱਮਸਿਆ ਨੂੰ ਖ਼ਤਮ ਕਰਨ ਅਤੇ ਇਸ ਉੱਤੇ ਕੰਮ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ ਪਰ ਆਏ ਦਿਨ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਇਸ ਨੂੰ ਝੂਠਾ ਸਾਬਿਤ ਕਰ ਰਹੀਆਂ ਹਨ। ਇਸ ਬਾਰੇ ਸ਼ਹਿਰ ਦੇ ਲੋਕਾਂ ਨੇ ਈਟੀਵੀ ਭਾਰਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਹ ਵੀ ਪੜ੍ਹੋ : ਹਾਦਸਿਆਂ ਨੂੰ ਸੱਦਾ ਦੇ ਰਹੀਆਂ ਇਹ ਸੜਕਾਂ
ਈਟੀਵੀ ਭਾਰਤ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਥਾਨਕ ਲੋਕਾਂ ਨੇ ਕਿਹਾ ਕਿ ਆਏ ਦਿਨ ਰੋਜ਼ਾਨਾ ਅਖ਼ਬਾਰਾਂ ਅਤੇ ਟੀਵੀ ਉੱਤੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀ ਹੈ ਜੋ ਕਿ ਬੇਹਦ ਗੰਭੀਰ ਗੱਲ ਹੈ। ਸੂਬੇ ਵਿੱਚ ਨਸ਼ੇ ਦੀ ਸੱਮਸਿਆ ਲਗਾਤਾਰ ਵੱਧਦੀ ਹੋਈ ਨਜ਼ਰ ਆ ਰਹੀ ਹੈ। ਲੋਕਾਂ ਮੁਤਾਬਕ ਪੁਲਿਸ ਨਸ਼ਾ ਤਸਕਰਾਂ ਉੱਤੇ ਸਖ਼ਤ ਕਾਰਵਾਈ ਕਰਨ ਵਿੱਚ ਨਾਕਾਮਯਾਬ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਨਸ਼ਾ ਛੁਡਾਓ ਕੇਂਦਰ ਦੀ ਸਾਂਭ ਸੰਭਾਲ ਚੰਗੀ ਤਰ੍ਹਾਂ ਨਹੀਂ ਕੀਤੀ ਜਾ ਰਹੀ। ਲੋਕਾਂ ਨੇ ਕਿਹਾ ਕਿ ਜੇਕਰ ਜ਼ਮੀਨੀ ਪੱਧਰ 'ਤੇ ਹਕੀਕਤ ਵੇਖੀ ਜਾਵੇ ਤਾਂ ਇਹ ਪਤਾ ਲਗਦਾ ਹੈ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਤੇ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਆਏ ਦਿਨ ਨੌਜਵਾਨ ਨਸ਼ੇ ਦੇ ਚੁੰਗਲ ਵਿੱਚ ਫਸਦੇ ਜਾ ਰਹੇ ਹਨ।
ਉਨ੍ਹਾਂ ਕਿਹਾ ਨਸ਼ੇ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਅਤੇ ਨਸ਼ਾ ਤਸਕਰਾਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਨਸ਼ੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ।