ETV Bharat / state

ਭਾਰੀ ਮੀਂਹ ਨਾਲ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ, ਮੁਆਵਜ਼ੇ ਦੀ ਮੰਗ - ਜਿਲ੍ਹਾਂ ਫਤਿਹਗੜ੍ਹ ਸਾਹਿਬ ਵਿੱਚ ਹੋਈ ਭਾਰੀ ਬਾਰਿਸ਼

ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਹੋਈ ਭਾਰੀ ਬਾਰਿਸ਼ ਨੇ ਕਿਸਾਨਾਂ ਦੀ ਆਲੂ ਦੀ ਫ਼ਸਲ ਬਿਲਕੁਲ ਖਰਾਬ ਕਰ ਦਿੱਤੀ ਹੈ ਤੇ ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋ ਮੁਆਵਜ਼ੇ ਦੀ ਮੰਗ ਕੀਤੀ ਹੈ।

ਭਾਰੀ ਬਾਰਿਸ਼ ਨਾਲ ਕਿਸਾਨਾਂ ਦੀ ਖ਼ਰਾਬ ਹੋਈ ਆਲੂ ਦੀ ਫ਼ਸਲ

author img

By

Published : Jan 10, 2022, 9:33 AM IST

ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਪੈ ਰਹੇ ਭਾਰੀ ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ ਨੂੰ ਵਧਾ ਦਿੱਤਾ ਹੈ, ਕਿਉਂਕਿ ਮੀਂਹ ਨਾਲ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ। ਜੇਕਰ ਗੱਲ ਜਿਲ੍ਹਾਂ ਫਤਿਹਗੜ੍ਹ ਸਾਹਿਬ ਦੀ ਕੀਤੀ ਜਾਵੇ ਤਾਂ ਇਥੇ ਆਲੂ ਦੀ ਫ਼ਸਲ ਦੀ ਬੈਲਟ ਹੋਣ ਦੇ ਕਾਰਨ ਆਲੂ ਦੀ ਫ਼ਸਲ ਦਾ ਵਧੇਰੇ ਨੁਕਸਾਨ ਹੋਇਆ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਇਸ ਵਾਰ ਬਾਰਸ਼ ਕਾਰਨ ਆਲੂ ਦੀ ਫਸਲ ਦੂਸਰੀ ਵਾਰ ਖ਼ਰਾਬ ਹੋਈ ਹੈ। ਜਿਸ ਨਾਲ ਉਨ੍ਹਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਇਕ ਏਕੜ ਵਿੱਚ ਆਲੂ ਦੀ ਫਸਲ ਲਗਾਉਣ ਦੇ ਲਈ 40 ਤੋਂ 50 ਹਜ਼ਾਰ ਰੁਪਏ ਦਾ ਖਰਚ ਆਉਂਦਾ ਹੈ।

ਭਾਰੀ ਬਾਰਿਸ਼ ਨਾਲ ਕਿਸਾਨਾਂ ਦੀ ਖ਼ਰਾਬ ਹੋਈ ਆਲੂ ਦੀ ਫ਼ਸਲ

ਪਰ ਇਸ ਵਾਰ ਉਨ੍ਹਾਂ ਨੂੰ ਦੂਸਰੀ ਵਾਰ ਨੁਕਸਾਨ ਝੱਲਣਾ ਪੈ ਰਿਹਾ ਹੈ। ਆਲੂਆਂ ਦੀ ਫਸਲ ਚੋਂ ਪਾਣੀ ਕਢਵਾਉਣ ਦੇ ਲਈ ਉਨ੍ਹਾਂ ਨੂੰ ਜੇ.ਸੀ.ਬੀ ਨਾਲ ਟੋਏ ਪੁੱਟਣੇ ਪੈ ਰਹੇ ਹਨ, ਪਰ ਫਿਰ ਵੀ ਆਲੂ ਦੀ ਫ਼ਸਲ ਬਚਣ ਦੀ ਕੋਈ ਉਮੀਦ ਨਹੀਂ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਫਸਲ ਦੇ ਹੋਏ ਨੁਕਸਾਨ ਦ‍ਾ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ।

ਇਹ ਵੀ ਪੜੋ: ਵਿਧਾਨ ਸਭਾ ਚੋਣਾਂ 2022: ਡੇਰਾ ਵੋਟਰਾਂ 'ਤੇ ਸਿਆਸਤਦਾਨਾਂ ਦੀ ਟੇਕ

ETV Bharat Logo

Copyright © 2025 Ushodaya Enterprises Pvt. Ltd., All Rights Reserved.