ਸ੍ਰੀ ਫ਼ਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦੇ ਆਮ ਖ਼ਾਸ ਬਾਗ਼ ਵਿੱਚ ਲੱਗੇ ਕਰਾਫ਼ਟ ਮੇਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਸਰਹਿੰਦ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਨਗਰ ਕੌਂਸਲ ਸਰਹਿੰਦ ਦੇ ਈ ਓ ਗੁਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਰਾਫ਼ਟ ਮੇਲੇ ਵਿੱਚ ਸਫਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਥਾਵਾਂ 'ਤੇ ਕੁੜੇਦਾਨ ਵੀ ਲਗਾਏ ਗਏ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਕੂੜਾ ਕੁੜੇਦਾਨ ਦੇ ਵਿੱਚ ਹੀ ਸੁੱਟਿਆ ਜਾਵੇ।
ਇਹ ਵੀ ਪੜ੍ਹੋ: ਸਿੰਧੀਆ ਪਰਿਵਾਰ ਦਾ ਬੀਜੇਪੀ ਨਾਲ ਪੁਰਾਣਾ ਰਿਸ਼ਤਾ, ਕਦੇ ਰਾਜਮਾਤਾ ਨੇ ਡੇਗੀ ਸੀ ਕਾਂਗਰਸ ਸਰਕਾਰ
ਉਨ੍ਹਾਂ ਕਿਹਾ ਕਿ ਪਲਾਸਟਿਕ ਮੁਕਤ ਕਰਨ ਦੇ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਨਗਰ ਕੌਂਸਲ ਵੱਲੋਂ ਕਰਾਫ਼ਟ ਮੇਲੇ ਵਿੱਚ ਪਲਾਸਟਿਕ ਦੀ ਵਰਤੋਂ ਨਾ ਹੋਵੇ ਲਈ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਮੇਂ-ਸਮੇਂ 'ਤੇ ਦੁਕਾਨਦਾਰਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਉੱਥੇ ਹੀ ਕਰਾਫਟ ਮੇਲੇ ਦੇ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਹੋਵੇ ਉਸ ਦੇ ਲਈ ਫਾਇਰ ਬ੍ਰਿਗੇਡ ਸਰਹਿੰਦ ਵੱਲੋਂ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਗੱਲਬਾਤ ਕਰਦੇ ਹੋਏ ਫਾਇਰ ਅਫ਼ਸਰ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਗ ਬਝਾਊ ਦਸਤੇ ਮੇਲੇ ਵਿੱਚ 2 ਥਾਵਾਂ 'ਤੇ ਰੱਖੇ ਗਏ ਹਨ।