ਸ੍ਰੀ ਫ਼ਤਿਹਗੜ੍ਹ ਸਾਹਿਬ: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਜੋਰਾਂ 'ਤੇ ਹਨ। ਇਸ ਸ਼ਹੀਦੀ ਜੋੜ ਮੇਲ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਅਤੇ ਨਾਲ ਦੇ ਸੂਬਿਆਂ ਤੋਂ ਆ ਕੇ ਸੰਗਤਾਂ ਲੰਗਰਾਂ ਦੀ ਸੇਵਾ ਕਰ ਰਹੀਆਂ ਹਨ।
ਦੱਸ ਦੱਈਏ ਕਿ ਇਸ ਵਾਰ ਵੀ ਸ਼ਹੀਦੀ ਸਭਾ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਸਾਢੇ ਚਾਰ ਸੌ ਦੇ ਕਰੀਬ ਸੰਗਤ ਵੱਲੋਂ ਲੰਗਰ ਲਗਾਏ ਜਾ ਰਹੇ ਹਨ। ਇਸ ਮੌਕੇ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੇ ਦੱਸਿਆ ਕਿ ਉਹ ਪਿਛਲੇ 40 ਸਾਲਾਂ ਤੋਂ ਲਗਾਤਾਰ ਸ਼ਹੀਦੀ ਸਭਾ ਮੌਕੇ ਸਾਦੇ ਦਾਲ ਫੁਲਕੇ ਦਾ ਲੰਗਰ ਲਗਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਇਸ ਲੰਗਰ ਦੇ ਵਿੱਚ ਤਨ-ਮਨ ਨਾਲ ਸੇਵਾ ਕਰਦੇ ਹਨ ਅਤੇ ਇਹ ਲੰਗਰ 7-8 ਦਿਨ ਦੇ ਕਰੀਬ ਚੱਲਦਾ ਹੈ।
ਇਹ ਵੀ ਪੜ੍ਹੋ: ਮਹਾਰਾਸ਼ਟਰ ਦੇ ਨਿਤਿਨ ਓਜਗਾਓਂਕਰ ਦੀ ਪਲਾਸਟਿਕ ਮੁਕਤ ਸ਼ਹਿਰ ਬਣਾਉਣ ਲਈ ਖ਼ਾਸ ਪਹਿਲ
ਇਸ ਮੌਕੇ ਸੰਗਤਾਂ ਨੇ ਕਿਹਾ ਕਿ ਇਥੇ ਲੰਗਰ ਲਗਾ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲਦੀ ਹੈ।