ਸ੍ਰੀ ਫਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਜ਼ਿਲ੍ਹੇ ਦੀ ਅਨਾਜ ਮੰਡੀ ਵਿੱਚ ਮਹਾਂ ਕਿਸਾਨ ਪੰਚਾਇਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਦਰਸ਼ਨਪਾਲ ਨੇ ਕਿਹਾ ਕਿ ਇਸ ਮਹਾਂ ਪੰਚਾਇਤ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ 26 ਮਾਰਚ ਨੂੰ ਸਵੇਰੇ 6 ਵਜੇ ਤੋਂ ਲੈਕੇ ਸ਼ਾਮ ਦੇ 6 ਵਜੇ ਤੱਕ ਭਾਰਤ ਬੰਦ ਰੱਖਿਆ ਜਾਵੇਗਾ। ਜਿਸਦੇ ਲਈ ਪ੍ਰਬੰਧ ਕੀਤੇ ਗਏ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਬੰਦ ’ਚ ਲੋਕ ਉਹਨਾਂ ਦਾ ਸਾਥ ਦੇਣ ਤਾਂ ਜੋ ਕੇਂਦਰ ਸਰਕਾਰ ਨੂੰ ਦੇਸ਼ ਦੇ ਇੱਕ ਹੋਣ ਦਾ ਸਬੂਤ ਦਿੱਤਾ ਜਾ ਸਕੇ।
ਉਥੇ ਹੀ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਤੇ ਨਾ ਹੀ ਉਨ੍ਹਾਂ ਵੱਲੋਂ ਕੋਈ ਰਾਜਨੀਤਿਕ ਪਾਰਟੀ ਬਣਾਉਣ ਦਾ ਕੋਈ ਇਰਾਦਾ ਹੈ।
ਇਹ ਵੀ ਪੜੋ: ਸ੍ਰੀਗੰਗਾਨਗਰ 'ਚ ਫੌਜ ਦੀ ਜਿਪਸੀ ਪਲਟੀ, ਅੱਗ ਲੱਗਣ ਨਾਲ ਜ਼ਿੰਦਾ ਸੜੇ 3 ਜਵਾਨ,5 ਗੰਭੀਰ ਜ਼ਖਮੀ