ETV Bharat / state

ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਲਏ ਇਲਜ਼ਾਮ - ਪੰਜਾਬ ਸਰਕਾਰ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰ ਕੋਰੋਨਾ ਕਾਲ ਦੌਰਾਨ ਫੇਲ੍ਹ ਰਹੀ ਹੈ।ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ।

ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਲਏ ਇਲਜ਼ਾਮ

author img

By

Published : May 16, 2021, 7:06 PM IST

ਸ੍ਰੀ ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਨਿੱਤ ਦਿਨ ਵਧ ਰਹੀਆਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਇਸ ਸਬੰਧੀ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਲੋਕਾਂ ਤੇ ਤਰਸ ਨਹੀਂ ਕਰ ਰਹੀਆਂ ਕਿਉਂਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਬਾਕੀ ਚੀਜ਼ਾਂ ਦੀਆਂ ਕੀਮਤਾਂ ਵੀ ਲਗਾਤਾਰ ਵਧ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪਹਿਲਾਂ ਖੇਤੀ ਦੇ ਕਾਲੇ ਕਾਨੂੰਨਾਂ ਦੀ ਲੋਕ ਮਾਰ ਝੱਲ ਰਹੇ ਹਨ ਦੂਸਰਾ ਕੋਰੋਨਾ ਸੰਕਟ ਕਾਲ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬਾ ਸਰਕਾਰਾਂ ਨੂੰ ਅੱਗੇ ਆਉਣ ਦੀ ਬਜਾਏ ਲੋਕਾਂ ਦਾ ਖ਼ੂਨ ਚੂਸਣ ਲੱਗੀਆਂ ਹੋਈਆਂ ਹਨ ।

ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਲਏ ਇਲਜ਼ਾਮ

ਕਾਂਗਰਸ ਵਿਚ ਚੱਲ ਰਹੀ ਹੈ ਖਾਨਾਜੰਗੀ - ਚੰਦੂਮਾਜਰਾ
ਪ੍ਰੋਫੈਸਰ ਚੰਦੂਮਾਜਰਾ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਤੇ ਵਿਜੀਲੈਂਸ ਵਿਭਾਗ ਵੱਲੋਂ ਕਾਰਵਾਈ ਦੇ ਦਿੱਤੇ ਜਾ ਰਹੇ ਸੰਕੇਤਾਂ ਸੰਬੰਧੀ ਕਿਹਾ ਕਿ ਕਿਸੇ ਤੇ ਵੀ ਰਾਜਸੀ ਲਾਹਾ, ਰਾਜਸੀ ਨਜ਼ਰੀਏ ਜਾਂ ਰਾਜਸੀ ਕਿੜ ਕੱਢਣ ਲਈ ਕਾਰਵਾਈ ਨਹੀਂ ਹੋਣੀ ਚਾਹੀਦੀ ਹੈ।ਜਦੋ ਕਿ ਕਾਨੂੰਨ ਸਭ ਲਈ ਬਰਾਬਰ ਹੈ ਜੇ ਕੋਈ ਗ਼ੈਰਕਾਨੂੰਨੀ ਕਾਰਵਾਈ ਕਰਦਾ।ਆਪਣੀ ਰਾਜਸੀ ਸ਼ਕਤੀ ਦੀ ਦੁਰਵਰਤੋਂ ਕਰਦਾ ਹੈ, ਤਾਂ ਉਸ ਤੇ ਨੋਟਿਸ ਲੈਂਦੇ ਹੋਏ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ।ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਵਿੱਚ ਬੁਰੀ ਤਰ੍ਹਾਂ ਖਾਨਾਜੰਗੀ ਬਣੀ ਹੋਈ ਹੈ ਪਾਰਟੀ ਵਿੱਚ ਕਾਟੋ ਕਲੇਸ਼ ਫੈਲਣ ਕਾਰਨ ਇੱਕ ਦੂਜੇ ਤੇ ਇਲਜ਼ਾਮਬਾਜ਼ੀ ਕੀਤੀ ਜਾ ਰਹੀ ਹੈ। ।

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣਾ ਚੰਗਾ ਕਦਮ
ਉਨ੍ਹਾਂ ਯੂ ਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੱਲੋਂ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਤੇ ਕਾਂਗਰਸ ਪਾਰਟੀ ਵੱਲੋਂ ਵੰਡ ਪਾਊ ਨੀਤੀ ਕਰਾਰ ਦੇਣ ਦੀ ਨਿਖੇਧੀ ਕਰਦਿਆਂ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਯੋਗੀ ਵੱਲੋਂ ਦਿੱਤੇ ਬਿਆਨ ਨਾਲ ਹੀ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲੇ ਦਾ ਆਪਣੇ ਆਪ ਵਿੱਚ ਇੱਕ ਵੱਡਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਜੇਕਰ ਮਲੇਰਕੋਟਲਾ ਜ਼ਿਲ੍ਹਾ ਬਣ ਗਿਆ ਹੈ ਤਾਂ ਯੋਗੀ ਆਦਿੱਤਿਆਨਾਥ ਨੂੰ ਇਸ ਸਬੰਧੀ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।

ਵੈਂਟੀਲੇਟਰਾਂ ਨੂੰ ਲੈ ਕੇ ਜਾਂਚ ਹੋਣੀ ਚਾਹੀਦੀ
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਕਾਲ ਦੌਰਾਨ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਵੈਂਟੀਲੇਟਰਾਂ ਦੀ ਭਾਵੇਂ ਪ੍ਰਧਾਨ ਮੰਤਰੀ ਵੱਲੋਂ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ । ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਇਕ ਸਾਲ ਤੋਂ ਆਏ ਹੋਏ ਵੈਂਟੀਲੇਟਰਾਂ ਪੰਜਾਬ ਸਰਕਾਰ ਵੱਲੋਂ ਚਲਾਉਣ ਲਈ ਬੰਦੇ ਹੀ ਤਿਆਰ ਨਹੀਂ ਕੀਤੇ । ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਜਿਥੇ ਕੇਂਦਰ ਦੀ ਵੈਂਟੀਲੇਟਰ ਮੁਹੱਈਆ ਕਰਵਾਉਣ ਵਾਲੀ ਏਜੰਸੀ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵਰਤੀ ਗਈ ਅਣਗਹਿਲੀ ਲਾਪ੍ਰਵਾਹੀ ਤੇ ਕੋਤਾਹੀ ਲਈ ਜੁਆਬਦੇਹ ਬਣਨਾ ਪਵੇਗਾ।

ਇਹ ਵੀ ਪੜੋ:ਲਾਪਤਾ ਟਰੱਕ ਡਰਾਈਵਰ ਦੀ ਟਰੱਕ ਵਿੱਚੋਂ ਹੀ ਮਿਲੀ ਲਾਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.