ਸ੍ਰੀ ਫਤਿਹਗੜ੍ਹ ਸਾਹਿਬ: ਪੇਂਡੂ ਸੱਭਿਆਚਾਰ ਨੂੰ ਜਿਉਂਦਾ ਰੱਖਦੀਆਂ ਪੇਂਡੂ ਖੇਡਾਂ ਪਿੰਡ ਚਨਾਰਥਲ ਕਲਾਂ 'ਚ ਕਰਵਾਈਆਂ ਗਈਆਂ। ਇਸ ਦੌਰਾਨ ਕਬੱਡੀ ਵਿੱਚ ਖਿਡਾਰੀਆਂ ਨੇ ਆਪਣੀ ਜ਼ੋਰ ਅਜਮਾਇਸ਼ ਦਿਖਾਈ। ਦੁਸਹਿਰੇ ਨੂੰ ਸਮਰਪਿਤ ਨੌਜਵਾਨ ਸਪੋਰਟਸ ਕਲੱਬ ਅਤੇ ਜਨਤਾ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਸਾਂਝੇ ਕਬੱਡੀ ਟੂਰਨਾਮੈਂਟ ਵਿੱਚ ਸਾਬਕਾ ਸੰਸਦ ਮੈਂਬਰ ਪ੍ਰੋ. ਚੰਦੂਮਾਜਰਾ ਬਤੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ।
ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੇ ਪੇਂਡੂ ਖੇਡ ਮੇਲਿਆਂ ਵਿੱਚ ਪੰਜਾਬ ਤੇ ਦੇਸ਼ ਭਰ ਵਿੱਚ ਕਬੱਡੀ ਦੀਆਂ ਟੀਮਾਂ ਨੂੰ ਖੇਡਣ ਦਾ ਮੌਕਾ ਮਿਲਦਾ ਹੈ। ਇਹ ਖੇਡਾਂ ਆਪਸੀ ਪਿਆਰ ਏਕਤਾ ਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ। ਇਸ ਮੌਕੇ ਦਿਲਕਸ਼ ਝਾਕੀਆਂ ਵੀ ਦੇਖਣ ਨੂੰ ਮਿਲੀਆਂ, ਜਿਸ ਦਾ ਦੂਰੋ ਨੇੜਿਓ ਆਏ ਇਲਾਕੇ ਭਰ ਦੇ ਲੋਕਾਂ ਨੇ ਖੂਬ ਆਨੰਦ ਮਾਣਿਆ।
ਚੀਨ ਦੇ ਰਾਸ਼ਟਰਪਤੀ ਦਾ ਭਾਰਤ ਦੌਰਾ, ਕੀ ਹੈ ਮੋਦੀ-ਜਿਨਪਿੰਗ ਬੈਠਕ ਦਾ ਏਜੰਡਾ