ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਨੂੰ ਮਾਤ ਪਾਉਣ ਲਈ ਜਿੱਥੇ ਸਰਕਾਰਾਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਮਾਜਿਕ ਖੇਤਰ ਵਿੱਚ ਵੀ ਲੋਕਾਂ ਵੱਲੋਂ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਤਹਿਤ ਬੱਸੀ ਪਠਾਣਾਂ ਵਿੱਚ ਚੱਲ ਰਹੇ ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਕਾਫੀ ਮਦਦ ਕੀਤੀ ਗਈ।
ਟਰੱਸਟ ਵੱਲੋਂ ਵੱਡੀ ਗਿਣਤੀ ਵਿੱਚ ਕੋਰੋਨਾ ਤੋਂ ਇਹਤਿਹਾਤ ਵਰਤਣ ਦੇ ਮੱਦੇਨਜ਼ਰ ਮਾਸਕ ਅਤੇ ਫਰੰਟ ਲਾਈਨ ਉੱਤੇ ਕੰਮ ਕਰਨ ਵਾਲਿਆਂ ਲਈ ਪੀਪੀਈ ਕਿੱਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਟਰੱਸਟ ਦੇ ਕੰਮਕਾਰ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸ਼ਲਾਘਾ ਕੀਤੀ ਹੈ।
ਮੇਹਰ ਬਾਬਾ ਚੈਰੀਟੇਬਲ ਟਰੱਸਟ ਬੱਸੀ ਪਠਾਣਾਂ ਵੱਲੋਂ ਇਨ੍ਹਾਂ ਮਾਸਕ ਅਤੇ ਪੀਪੀਈ ਕਿੱਟਾਂ ਨੂੰ ਤਿਆਰ ਕਰਨ ਵਾਲੀਆਂ ਪੇਂਡੂ ਖੇਤਰ ਨਾਲ ਸਬੰਧਤ ਲੜਕੀਆਂ ਨੂੰ ਵੀ ਵੱਡੇ ਪੱਧਰ ਉੱਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਦਰਅਸਲ ਕੋਰੋਨਾ ਮਹਾਂਮਾਰੀ ਦੌਰਾਨ ਦੇਸ਼ ਭਰ ਵਿੱਚ ਤਾਲੰਬਾਦੀ ਕੀਤੀ ਗਈ ਸੀ ਜਿਸ ਕਾਰਨ ਸਾਰੇ ਕੰਮਕਾਰ ਠੱਪ ਪਏ ਸੀ ਅਤੇ ਪੇਂਡੂ ਤੇ ਸ਼ਹਿਰੀ ਖੇਤਰ ਨਾਲ ਸਬੰਧਿਤ ਲੜਕੀਆਂ ਮਾਸਕ ਅਤੇ ਪੀਪੀਟੀ ਕਿੱਟਾਂ ਤਿਆਰ ਕਰਕੇ ਆਪਣੇ ਪਰਿਵਾਰ ਨੂੰ ਪਾਲਣ ਵਿੱਚ ਅਹਿਮ ਰੋਲ ਅਦਾ ਕਰ ਰਹੀਆਂ ਸਨ।