ਸ੍ਰੀ ਫ਼ਤਹਿਗੜ੍ਹ ਸਾਹਿਬ: ਇਸ ਪਵਿੱਤਰ ਧਰਤੀ 'ਤੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਗਨ ਵਾਲੀ ਸ਼ਹੀਦੀ ਸਭਾ ਦੇ ਮਦਦੇ ਨਜ਼ਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਰਧਾਲੂ ਆ ਰਹੇ ਹਨ, ਉੱਥੇ ਹੀ, ਰਾਜਨੀਤਕ ਸਖ਼ਸ਼ੀਅਤਾਂ ਵੀ ਪਹੁੰਚ ਰਹੀਆਂ ਹਨ। ਇਸੇ ਤਹਿਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ (Punjab Congress President Raja Warring) ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇਰ ਰਾਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਗੁਰੂ ਦਾ ਦਰ ਹੈ, ਇੱਥੇ ਸਿਆਸਤ ਨਹੀਂ ਕਰਨੀ ਚਾਹੀਦੀ: ਭਾਰਤ ਜੋੜੋ ਯਾਤਰਾ ਦੇ ਸਬੰਧ 'ਚ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਸ ਯਾਤਰਾ ਲੈ ਕੇ ਪਾਰਟੀ ਨੂੰ ਲੋਕਾਂ ਪਾਸੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਲੋਕਾਂ 'ਚ ਉਤਸ਼ਾਹ ਹੈ। ਉਮੀਦ ਹੈ ਕਿ ਭਾਰਤ ਜੋੜੋ ਯਾਤਰਾ (Bharat Jodo Yatra Preparations in Punjab) ਜੋ ਪੰਜਾਬ ਦੇ ਭੱਖਦੇ ਮਸਲਿਆ ਅਤੇ ਮੌਜੂਦਾ ਹਾਲਾਤਾਂ ਨੂੰ ਉਭਾਰਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਫ਼ਤਹਿਗੜ੍ਹ ਸਾਹਿਬ ਦੀਆਂ 5 ਸੜਕਾਂ ਨੂੰ ਸ਼ਹੀਦੀ ਸਭਾ ਤੋਂ ਪਹਿਲਾਂ ਚੌੜਾ ਕਰਨ ਬਾਰੇ ਕੀਤੇ ਐਲਾਨ ਸਬੰਧੀ ਪੁੱਛੇ ਜਾਣ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਇਹ ਗੁਰੂ ਦਾ ਦਰ ਹੈ, ਇੱਥੇ ਸਿਆਸਤ ਨਹੀਂ ਕਰਨੀ ਚਾਹੀਦੀ। ਸਾਨੂੰ ਉਮੀਦ ਹੈ ਕਿ ਮੁੱਖ ਮੰਤਰੀ ਆਪਣੇ ਵਾਅਦੇ ਨੂੰ ਜ਼ਰੂਰ ਪੂਰਾ ਕਰਨਗੇ।
ਸਾਹਿਬਜਾਦਿਆਂ ਦੀ ਕੁਰਬਾਨੀ ਸਮਾਜ ਲਈ ਇਕ ਪ੍ਰੇਰਨਾ ਸਰੋਤ: ਜਿੱਥੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ, ਉਥੇ ਹੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਰ ਰਾਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ (Raja Warring Visit Gurudwara Fatehgarh Sahib) ਸਿੰਘ ਅਤੇ ਮਾਤਾ ਗੁਜ਼ਰੀ ਜੀ ਨੂੰ ਸ਼ਰਧਾ 'ਤੇ ਸਤਿਕਾਰ ਭੇਂਟ ਕੀਤਾ। ਇਸ ਮੌਕੇ ਉਨਾਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਸਾਹਿਬਜਾਦਿਆਂ ਦੀ ਕੁਰਬਾਨੀ ਸਮਾਜ ਲਈ ਇਕ ਪ੍ਰੇਰਨਾ ਸਰੋਤ ਹੈ ਉਨ੍ਹਾਂ ਦੀਆਂ ਸਿਖਿਆਵਾਂ ਤੋਂ ਸਮਾਜ ਨੂੰ ਸੇਧ ਲੈਣ ਦੀ ਲੋੜ ਹੈ।
ਇਹ ਵੀ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜੈਜ਼ੀ ਬੀ