ਫ਼ਤਿਹਗੜ੍ਹ ਸਾਹਿਬ: ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਦੀ ਜਨਤਾ ਨਾਲ ਅਨੇਕਾਂ ਵਾਅਦੇ ਦੇ ਕੀਤੇ ਜਿਸ ਉੱਤੇ ਵੱਖ-ਵੱਖ ਪਾਰਟੀਆਂ ਦੇ ਵੱਲੋਂ ਸਵਾਲ ਖੜ੍ਹੇ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੇ ਆਗੂ ਦਰਸ਼ਨ ਸਿੰਘ ਚੀਮਾ ਨੇ ਕੈਪਟਨ ਸਰਕਾਰ ਦੇ ਵਾਅਦਿਆਂ ਉੱਤੇ ਤੰਜ ਕੱਸਿਆ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸੱਤਾ ਵਿੱਚ ਆਏ ਤਿੰਨ ਸਾਲ ਤੋਂ ਉੱਪਰ ਹੋ ਗਏ ਹਨ। ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕਈ ਵਾਅਦੇ ਕੀਤੇ ਸੀ। ਚਾਹੇ ਉਹ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦਾ ਹੋਵੇ, ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਦਾ, ਪੰਜਾਬ ਦੇ ਬਜ਼ੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਹੋਵੇ, ਕਿਸਾਨਾਂ ਦਾ ਕਰਜ਼ਾ ਮਾਫ ਕਰਨ ਦਾ ਹੋਵੇ ਜਾਂ ਘਰ-ਘਰ ਨੌਕਰੀ ਦੇਣ ਦਾ ਹੋਵੇ, ਇਨ੍ਹਾਂ ਸਾਰਿਆਂ ਵਾਅਦਿਆਂ ਵਿੱਚੋਂ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫਰੰਟ ਉੱਤੇ ਫੇਲ੍ਹ ਹੋ ਗਈ ਹੈ।
ਉੱਥੇ ਹੀ ਗੱਲਬਾਤ ਕਰਦੇ ਹੋਏ ਭਾਜਪਾ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਕੈਪਟਨ ਵੱਲੋਂ ਨੌਜਵਾਨਾਂ ਨੌਕਰੀ ਦੇਣ ਤੇ ਸਮਾਰਟ ਫੋਨ ਅਤੇ ਹੋਰ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਅੱਜ ਵੀ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਸੰਕਟ ਦੇ ਵਿੱਚ ਕੰਮ ਨਾ ਹੋਣ ਕਾਰਨ ਨੌਜਵਾਨ ਲੋਕਾਂ ਦੀ ਸੇਵਾ ਕਰਦੇ ਵੀ ਨਜ਼ਰ ਆਏ। ਸਰਕਾਰ ਨੂੰ ਚਾਹੀਦਾ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।
ਇਹ ਵੀ ਪੜ੍ਹੋ: ਮੌੜ ਮੰਡੀ ਬਲਾਸਟ ਦੇ ਪੀੜਤਾਂ ਨੇ ਇਨਸਾਫ ਦੀ ਕੀਤੀ ਮੰਗ