ਫਤਿਹਗੜ੍ਹ ਸਾਹਿਬ: ਹਲਕਾ ਅਮਲੋਹ ਵਿੱਚ ਐਨਆਰਆਈ ਸਪੋਰਟਸ ਕਲੱਬ ਵੱਲੋਂ ਸਵਰਗੀ ਵਾਸੀ ਭੁਪਿੰਦਰ ਸਿੰਘ ਦੀ ਯਾਦ ਵਿੱਚ 10ਵਾਂ ਆਲ ਇੰਡੀਆ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਪੰਜਾਬ ਸਪੋਰਟਸ ਦੇ ਐਡੀਸ਼ਨਲ ਡਿਪਟੀ ਡਾਇਰੈਕਟਰ ਕਰਤਾਰ ਸਿੰਘ ਨੇ ਮੁੱਖ ਮਹਿਮਾਨ ਅਤੇ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਦੇਸ਼ ਵਿੱਚ ਵੱਧ ਰਹੇ ਪੈਟਰੋਲੀਅਮ ਪਦਾਰਥਾਂ ਦੇ ਮੁੱਲ ਉੱਤੇ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਫੈਸਲੇ ਹਨ। ਇਸ ਉੱਤੇ ਜੇਕਰ ਵਿੱਚ ਉਹ ਕੋਈ ਟਿਪਣੀ ਕਰਦੇ ਹਨ ਤਾਂ ਤਾਂ ਉਸਨੂੰ ਕਿਸਾਨ ਅੰਦੋਲਨ ਦੇ ਨਾਲ ਜੋੜ ਦਿੱਤਾ ਜਾਵੇਗਾ, ਇਸ ਲਈ ਬਿਹਤਰ ਹੈ ਕਿ ਇਸਦਾ ਜਵਾਬ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਪੁੱਛਿਆ ਜਾਵੇ।
ਉਥੇ ਹੀ ਮੁੱਖ ਮਹਿਮਾਨ ਦੇ ਤੌਰ ਉੱਤੇ ਪਹੁੰਚੇ ਏਡਿਸ਼ਨਲ ਡਿਪਟੀ ਡਾਇਰੈਕਟਰ ਕਰਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਖੇਡਾਂ ਲਈ ਜੋ ਪਾਲਿਸੀ ਆ ਰਹੀ ਹੈ ਉਹ ਖਿਡਾਰੀਆਂ ਦੇ ਪੱਖ ਵਿੱਚ ਹੈ, ਉਥੇ ਹੀ ਖੇਡਾਂ ਨੂੰ ਬੜਵਾ ਦੇਣ ਲਈ ਵਿਭਾਗ ਦੇ ਵੱਲੋਂ ਵਿੰਗ ਬਣਾਏ ਗਏ ਹਨ। ਜਿਸ ਵਿੱਚ ਹਰ ਜ਼ਿਲ੍ਹੇ ਵਿੱਚ ਘੱਟ ਤੋਂ ਘੱਟ ਕਰੀਬ 10 ਹਜ਼ਾਰ ਬੱਚਿਆਂ ਨੂੰ ਇਹਨਾਂ ਵਿੰਗਾਂ ਵਿੱਚ ਭਰਤੀ ਕੀਤਾ ਜਾਵੇਗਾ।