ਸ੍ਰੀ ਫਤਹਿਗੜ੍ਹ ਸਾਹਿਬ: ਸੰਦੀਪ ਗੋਇਲ ਨੇ ਜ਼ਿਲ੍ਹੇ ਦੇ ਨਵੇਂ ਪੁਲਿਸ ਮੁਖੀ ਵੱਲੋਂ ਅਹੁਦਾ ਸੰਭਾਲ ਲਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕ੍ਰਾਈਮ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਸਹਿਯੋਗ ਦੀ ਮੰਗ ਕੀਤੀ ਗਈ। ਤਾਂ ਜੋ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈਕੇ ਸਖ਼ਤ ਕਦਮ ਚੁੱਕੇ ਜਾ ਸਕਣ।
ਉਨ੍ਹਾਂ ਕਿਹਾ, ਕਿ ਹਰੇਕ ਜਥੇਬੰਦੀ ਵੱਲੋਂ ਪੁਲਿਸ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ, ਕਿਉਂਕਿ ਪਬਲਿਕ ਦੇ ਸਹਿਯੋਗ ਨਾਲ ਹੀ ਕ੍ਰਾਈਮ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ, ਕਿ ਕਿਸੇ ਵੀ ਲੋੜੀਂਦੀਆਂ ਸੇਵਾਵਾਂ ਲਈ 112 ਟੋਲ ਫਰੀ ਨੰਬਰ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਕਿਹਾ, ਸਾਨੂੰ ਸ਼ਹਿਰ ਦੇ ਸੀਸੀਟੀਵੀ ਕੈਮਰਿਆ ‘ਤੇ ਖ਼ਾਸ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਸ਼ਹਿਰ ਵਿੱਚ ਹੁੰਦੀ ਹਰ ਵਾਰਦਾਤ ਨੂੰ ਧਿਆਨ ਵਿੱਚ ਰੱਖਿਆ ਜਾ ਸਕੇ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸੂਚਿਤ ਕਰਦੇ ਕਿਹਾ, ਕਿ ਜੇਕਰ ਕਿਸੇ ਨੂੰ ਕਿਸੇ ਵੀ ਵਿਅਕਤੀ ‘ਤੇ ਕਿਸੇ ਵੀ ਪ੍ਰਕਾਰ ਦਾ ਸ਼ੱਕ ਹੁੰਦਾ ਹੈ, ਤਾਂ ਤੁਰੰਤ ਪੁਲਿਸ ਨੂੰ ਇਸ ਦੀ ਸੂਚਨਾ ਦੇਵੇ। ਤਾਂ ਜੋ ਮੁਲਜ਼ਮ ਨੂੰ ਕਾਬੂ ਕਰਕੇ ਵਾਰਦਾਤ ਨੂੰ ਹੋਣ ਤੋਂ ਰੋਕਿਆ ਜਾ ਸਕੇ।
ਨਾਲ ਹੀ ਉਨ੍ਹਾਂ ਨੇ ਕਿਹਾ, ਕਿ ਜੇਕਰ ਕੋਈ ਵਿਅਕਤੀ ਕਾਨੂੰਨ ਨੂੰ ਤੋੜਣ ਦੀ ਕੋਸ਼ਿਸ਼ ਕਰੇਗਾ, ਉਸ ਖ਼ਿਲਾਫ਼ ਪੁਲਿਸ ਸਖ਼ਤੀ ਨਾਲ ਨਿਪਟੇਗੀ। ਉਨ੍ਹਾਂ ਨੇ ਕਿਹਾ, ਨਾਲ ਹੀ ਉਨ੍ਹਾਂ ਤਿਉਹਾਰਾਂ ਨੂੰ ਲੈਕੇ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਦਾ ਵੀ ਦਾਅਵਾ ਕੀਤਾ ਗਿਆ ਹੈ।