ETV Bharat / state

ਅਫਗਾਨੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰੋ. ਬਡੂੰਗਰ ਵੱਲੋਂ ਪੀਐੱਮ ਨੂੰ ਚਿੱਠੀ - ਪੀ ਐੱਮ ਮੋਦੀ

ਐੱਸ.ਜੀ.ਪੀ.ਸੀ (SGPC) ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖਿਆ ਗਈ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਅਫਗਾਨਿਸਤਾਨ (Afghanistan) ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ।

ਅਫਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਨੂੰ ਲੈਕੇ ਪ੍ਰੋ. ਬਡੂੰਗਰ ਵੱਲੋਂ ਪੀ ਐੱਮ ਮੋਦੀ ਨੂੰ ਚਿੱਠੀ

author img

By

Published : Jul 23, 2021, 6:18 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ (EX. President) ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ, ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਲੋਕਾਂ ਦੇ ਤਸ਼ੱਦਦ ਦਾ ਸ਼ਿਕਾਰ ਹੋਣ ਕਰਕੇ ਘੱਟ ਗਿਣਤੀ ਖ਼ਾਸਕਰ ਸਿੱਖ ਭਾਈਚਾਰੇ ਨੂੰ ਅਫਗਾਨਿਸਤਾਨ ਤੋਂ ਹਿਜਰਤ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਗੰਭੀਰਤਾਂ ਨਾਲ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਤਾਂ ਜੋ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਅਫਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਨੂੰ ਲੈਕੇ ਪ੍ਰੋ. ਬਡੂੰਗਰ ਵੱਲੋਂ ਪੀ ਐੱਮ ਮੋਦੀ ਨੂੰ ਚਿੱਠੀ

ਇਸ ਮੌਕੇ ਉਨ੍ਹਾਂ ਵੱਲ਼ੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਵੀ ਲਿਖਿਆ ਗਿਆ ਹੈ। ਜਿਸ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਮੁੱਦਾ ਚੁੱਕਿਆ ਗਿਆ ਹੈ। ਪ੍ਰੋ. ਬਡੂੰਗਰ ਨੇ ਕਿਹਾ, ਕਿ ਸਾਲ 2002 ਵਿੱਚ ਵੀ ਇਹ ਮਸਲਾ ਚੁੱਕਿਆ ਗਿਆ ਸੀ।

ਇਸ ਮਾਮਲੇ ਨੂੰ ਲੈ ਕੇ ਉਹ ਨਿੱਜੀ ਤੌਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਕਾਰਜਕਾਲ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਮਿਲੇ ਸਨ। ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਮਾਮਲੇ ਨੂੰ ਹੱਲ ਕਰਵਾਇਆ ਸੀ।

ਉਨ੍ਹਾਂ ਕਿਹਾ ਕਿ ਕਿਸੇ ਸਮੇਂ ਅਫ਼ਗਾਨਿਸਤਾਨ ਵਿੱਚ 5 ਲੱਖ ਦੇ ਲਗਭਗ ਸਿੱਖ ਰਹਿੰਦੇ ਸਨ, ਪਰ ਸਮੇਂ ਅਤੇ ਹਾਲਾਤਾਂ ਅਨੁਸਾਰ ਲਗਾਤਾਰ ਹੋ ਰਹੇ ਗ੍ਰਹਿਯੁੱਧਾਂ ਦੀ ਲਪੇਟ ਵਿੱਚ ਆਉਣ ਤੇ ਤਾਲੀਬਾਨੀ ਲੋਕਾਂ ਦੇ ਤਸ਼ੱਦਦ ਦਾ ਸ਼ਿਕਾਰ ਹੋਣ ਕਾਰਨ ਹੁਣ ਕੇਵਲ 250 ਦੇ ਲਗਭਗ ਸਿੱਖ ਹੀ ਰਹਿ ਗਏ ਹਨ।

ਪ੍ਰੋ. ਬਡੂੰਗਰ ਨੇ ਦੱਸਿਆ ਕਿ ਤਾਲਿਬਾਨ ਵਿੱਚ ਵੱਸਦੇ ਸਿੱਖਾਂ ਦੇ ਕਹਿਣ ਮੁਤਾਬਕ ਜੰਗੀ ਹਾਲਾਤਾਂ ਕਾਰਨ ਮੁਲਕ ਦੇ ਮੁੱਖ ਸ਼ਹਿਰਾਂ ਕਾਬੁਲ, ਕੰਧਾਰ, ਗਜ਼ਨੀ, ਜਲਾਲਾਬਾਦ ਆਦਿ ਵਿੱਚ ਰਹਿ ਰਹੇ ਸਿੱਖਾਂ ਦੀ ਆਬਾਦੀ ਘਟਦੀ ਗਈ ਤੇ ਮੌਜੂਦਾ ਸਾਲਾਂ ਵਿੱਚ ਅਫ਼ਗਾਨੀ ਸਿੱਖਾਂ ਨੇ ਭਾਰਤ ਵਿੱਚ ਪਨਾਹ ਦਿੱਤੀ ਗਈ, ਜੋ ਕਿ ਦਿੱਲੀ ਅਤੇ ਅੰਮ੍ਰਿਤਸਰ ਵਿੱਚ ਆਪਣੇ ਜੀਵਨ ਬਸਰ ਕਰ ਰਹੇ ਹਨ।

ਇਹ ਵੀ ਪੜ੍ਹੋ:ਬੇਅਦਬੀ ਮਾਮਲਾ: ਸਰਬੱਤ ਖਾਲਸਾ ਨੇ ਪੰਜਾਬ ਸਰਕਾਰ ਖਿਲਾਫ਼ ਕੀ ਚੁੱਕਿਆ ਹੁਣ ਤੱਕ ਦਾ ਸਭ ਤੋਂ ਵੱਡਾ ਕਦਮ ?

ETV Bharat Logo

Copyright © 2025 Ushodaya Enterprises Pvt. Ltd., All Rights Reserved.