ਫ਼ਤਿਹਗੜ੍ਹ ਸਾਹਿਬ: ਪਿਛਲੇ ਦਿਨੀ ਜ਼ਿਲ੍ਹੇ ਦੇ ਦੋ ਪਿੰਡਾਂ ਵਿੱਚ ਹੋਈ ਬੇਅਦਬੀ ਦੀ ਘਟਨਾ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਪਿੰਡ ਤਰਖਾਣਮਾਜਰਾ ਅਤੇ ਜੱਲ੍ਹਾ ਵਿਖੇ ਪੁੱਜੇ।
ਘਟਨਾ ਸਥਾਨਾਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦੇ ਹੋਏ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜੋ ਇਹ ਬੇਅਦਬੀ ਦੀ ਘਟਨਾ ਹੋਈ ਹੈ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਇਹ ਬੇਅਦਬੀ ਦੀ ਘਟਨਾ ਇਕ ਸਾਜਿਸ਼ ਦਾ ਹਿੱਸਾ ਹੋ ਸਕਦੀ ਹੈ ਕਿਉਂਕਿ 2015 ਵਿੱਚ ਵੀ ਇਸ ਦਿਨ ਹੀ ਬਰਗਾੜੀ ਵਿਖੇ ਬੇਅਦਬੀ ਦੀ ਘਟਨਾ ਹੋਈ ਸੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਧਿਆਨ ਭੜਕਾਉਣ ਲਈ ਵੀ ਅਜਿਹੀਆਂ ਸਾਜ਼ਸ਼ਾਂ ਕੀਤੀਆਂ ਜਾ ਸਕਦੀਆਂ ਹਨ, ਕਿਉਂਕਿ ਇਸ ਸਮੇਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਅਤੇ ਬਰਗਾੜੀ ਕਾਂਡ ਸਮੇਂ ਵੀ ਕਿਸਾਨ ਅੰਦੋਲਨ ਚਲ ਰਿਹਾ ਸੀ। ਉਨ੍ਹਾਂ ਕਿਹਾ ਕਿ ਬੇਅਦਬੀ ਲਈ ਗੁਰੂ ਘਰ ਹੀ ਕਿਉਂ ਨਿਸ਼ਾਨਾ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਦੋਸ਼ੀ ਬੇਅਦਬੀ ਕਰਦੇ ਹਨ ਉਨ੍ਹਾਂ ਨੂੰ ਬਖਸ਼ਿਆ ਨਾ ਜਾਵੇ।
ਦਾਦੂਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਪਤਾ ਲਗਾਇਆ ਜਾਵੇ ਇਸ ਬੇਅਦਬੀ ਦੀ ਘਟਨਾ ਪਿੱਛੇ ਕਿਸੇ ਦੀ ਸਾਜਿਸ਼ ਹੈ? ਕੌਣ ਪੰਜਾਬ ਦਾ ਮਾਹੌਲ ਕਰਨਾ ਚਾਹੀਦਾ ਹੈ, ਇਹ ਸਾਰੇ ਕੁਝ ਸਿੱਖ ਸੰਗਤ ਸਾਹਮਣੇ ਲਿਆਂਦਾ ਜਾਵੇ।