ETV Bharat / state

ਦਿੱਲੀ 'ਚ ਮੁੜ ਸ਼ੁਰੂ ਹੋਵੇਗਾ ਵੱਡਾ ਅੰਦੋਲਨ, 7 ਜੂਨ ਨੂੰ ਦਿੱਲੀ ਵਿਖੇ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ - ਸੰਯੁਕਤ ਕਿਸਾਨ ਮੋਰਚਾ

ਕੇਂਦਰ ਸਰਕਾਰ ਦੁਆਰਾ ਕੀਤੇ ਗਏ ਵਾਅਦੇ ਪੂਰੇ ਕਰਵਾਉਣ ਲਈ ਕਿਸਾਨਾਂ ਵੱਲੋਂ ਮੁੜ ਅੰਦਲੋਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸੇ ਨੂੰ ਲੈ ਕੇ 7 ਜੂਨ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਕਰਕੇ ਇੱਕ ਵੱਡੇ ਅੰਦੋਲਨ ਦਾ ਐਲਾਨ ਕਰੇਗਾ ਤੇ ਪਹਿਲਵਾਨਾਂ ਨੇ ਧਰਨੇ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ।

ਦਿੱਲੀ 'ਚ ਮੁੜ ਸ਼ੁਰੂ ਹੋਵੇਗਾ ਵੱਡਾ ਅੰਦੋਲਨ
ਦਿੱਲੀ 'ਚ ਮੁੜ ਸ਼ੁਰੂ ਹੋਵੇਗਾ ਵੱਡਾ ਅੰਦੋਲਨ
author img

By

Published : Jun 4, 2023, 1:31 PM IST

ਦਿੱਲੀ ਵਿਖੇ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ

ਸ੍ਰੀ ਫ਼ਤਹਿਗੜ੍ਹ ਸਾਹਿਬ: ਭਾਰਤ ਸਰਕਾਰ ਵੱਲੋਂ ਜੋ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਫ਼ੈਸਲੇ ਕੀਤੇ ਗਏ ਸਨ ਉਹ ਫੈਸਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਣ ਤੱਕ ਪੂਰੇ ਨਹੀਂ ਕੀਤੇ ਗਏ। ਜਿਸਦੇ ਰੋਸ ਵਿੱਚ 7 ਜੂਨ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਕਰਕੇ ਇੱਕ ਵੱਡੇ ਅੰਦੋਲਨ ਦਾ ਮੁੱਢ ਬੰਨਣ ਜਾ ਰਿਹਾ ਹੈ। ਇਹ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਤਨਾਮ ਸਿੰਘ ਬਹਿਰੂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦੇਣ ਮੌਕੇ ਕੀਤਾ।

ਕੋਈ ਵਾਅਦਾ ਨਹੀਂ ਹੋਇਆ ਪੂਰਾ: ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨ ਦੀ ਸਮਾਪਤੀ ਕਰਵਾਉਣ ਮੌਕੇ ਐਮਐਸਪੀ ਦੀ ਕਨੂੰਨੀ ਗਰੰਟੀ ਦੇਣ, ਅੰਦੋਲਨ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਦੀ ਬਾਂਹ ਫੜਨ, ਕਰਜ਼ਾਈ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਅਤੇ ਅੰਦੋਲਨ ਦੌਰਾਨ ਕਿਸਾਨਾਂ ਦੇ ਹੋਏ ਦੇਸ਼ ਧ੍ਰੋਹ ਦੇ ਕੇਸਾਂ ਨੂੰ ਵਾਪਸ ਲੈਣ ਜਿਹੇ ਕਈ ਵਾਅਦੇ ਕੀਤੇ ਸਨ ਪਰ ਸਰਕਾਰ ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਭੱਜਦੀ ਨਜ਼ਰ ਆ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨ ਇਕਜੁੱਟ ਹਨ ਅਤੇ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਾਉਣ ਲਈ ਸੰਘਰਸ਼ ਕਰਦੇ ਰਹਿਣਗੇ। ਜਿਸ ਲਈ ਕਿਸਾਨ ਜਥੇਬੰਦੀਆਂ ਬਹੁਤ ਜਲਦ ਇੱਕ ਬਹੁਤ ਵੱਡਾ ਅੰਦੋਲਨ ਸ਼ੁਰੂ ਕਰਨ ਜਾ ਰਹੀਆਂ ਹਨ।

ਪੂਰੇ ਦੇਸ਼ ਦਾ ਹੋਵੇਗਾ ਅੰਦੋਲਨ: ਕਿਸਾਨ ਆਗੂ ਨੇ ਕਿਹਾ ਕਿ ਜੋ ਪਹਿਲਾਂ ਅੰਦੋਲਨ ਕੀਤਾ ਗਿਆ ਸੀ ਉਹ 5,6 ਸੂਬਿਆਂ ਵਿਚ ਹੀ ਰਿਹਾ ਸੀ ਪਰ ਹੁਣ ਕਿਸਾਨਾਂ ਵੱਲੋਂ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਦਿੱਲੀ ਵਿੱਚ ਪਹਿਲਵਾਨਾਂ ਦੇ ਸੰਘਰਸ਼ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਧੀਆਂ ਨੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਜਦੋਂ ਕਿ ਧੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਜਿਸ 'ਤੇ ਕੇਂਦਰ ਸਰਕਾਰ ਵੱਲੋਂ ਕੇਸ ਦਰਜ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਗਈ ਸੀ।

ਕਿਸਾਨ ਪਹਿਲਵਾਨਾਂ ਦੇ ਨਾਲ: ਉਨ੍ਹਾਂ ਆਖਿਆ ਕਿ ਸਰਕਾਰ ਦੇ ਰਵੱਈਏ ਨੂੰ ਲੈ ਕੇ ਖਿਡਾਰੀਆਂ ਨੂੰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਪਈ। ਜਦੋਂ ਖਿਡਾਰੀਆਂ ਨੇ ਆਪਣਾ ਵਿਰੋਧ ਜਾਰੀ ਰੱਖਿਆ ਅਤੇ 28 ਮਈ, 2023 ਨੂੰ ਦਿੱਲੀ ਵਿਖੇ ਸ਼ਾਂਤੀਪੂਰਵਕ ਮਾਰਚ ਕੀਤਾ, ਤਾਂ ਕੇਂਦਰ ਸਰਕਾਰ ਦੇ ਨਿਯੰਤਰਣ ਹੇਠ ਦਿੱਲੀ ਪੁਲਿਸ ਨੇ ਉਨ੍ਹਾਂ ਦੇ ਰੋਸ ਮਾਰਚ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ, ਉਨ੍ਹਾਂ ਵਿਰੁੱਧ ਐਫਆਈਆਰਾਂ ਦਰਜ ਕੀਤੀਆਂ ਅਤੇ ਫਿਰ ਜ਼ਬਰਦਸਤੀ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਂਤਮਈ ਚੱਲ ਰਹੇ ਧਰਨੇ ਵਾਲੀ ਥਾਂ (ਜੰਤਰ-ਮੰਤਰ) ਤੋਂ ਹਟਾ ਦਿੱਤਾ। ਸ਼ਾਂਤਮਈ ਰੋਸਪ੍ਰਦਰਸ਼ਨ ਨੂੰ ਜ਼ਬਰਦਸਤੀ ਹਟਾਉਣਾ ਸਰਾਸਰ ਗਲਤ ਅਤੇ ਗੈਰ-ਜਮਹੂਰੀ ਹੈ। ਜਿਸ ਦੀ ਸੰਯੁਕਤ ਕਿਸਾਨ ਮੋਰਚਾ ਨਿੰਦਿਆ ਕਰਦਾ ਹੈ।ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.