ਸ੍ਰੀ ਫਤਿਹਗੜ੍ਹ ਸਾਹਿਬ: ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਮੱਥਾ ਟੇਕ ਕੇ ਫਤਿਹਗੜ੍ਹ ਸਾਹਿਬ ਵਿਖੇ ਆਉਣ ਵਾਲੀ ਸੰਗਤ ਜੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ ਵਿਖੇ ਇਕਾਂਤਵਾਸ ਕੀਤੀ ਗਈ ਹੈ, ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਹੈ।
ਸੰਗਤ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਸਿਰ ਲੰਗਰ ਪਾਣੀ ਚਾਹ, ਦੁੱਧ, ਫਲ-ਫਰੂਟ ਅਤੇ ਜੋ ਵੀ ਉਨ੍ਹਾਂ ਦੀ ਇੱਛਾ ਹੁੰਦੀ ਹੈ, ਉਹ ਮੁਹੱਈਆ ਕਰਵਾ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਵੀ ਧੰਨਵਾਦ ਕੀਤਾ ਜਿਹੜੇ ਉਨ੍ਹਾਂ ਦੀ ਸੇਵਾ ਕਰ ਰਹੇ ਹਨ।
ਇਹ ਵੀ ਪੜੋ: ਅੰਮ੍ਰਿਤਸਰ: ਮਹਿਲਾ ਇੰਸਪੈਕਟਰ ਖੁਦ ਕੱਪੜੇ ਪ੍ਰੈਸ ਕਰਕੇ ਪੁਹੰਚਾ ਰਹੀ ਹੈ ਗਰੀਬਾਂ ਲੋੜਵੰਦਾਂ ਤੱਕ
ਜ਼ਿਕਰਯੋਗ ਹੈ ਕਿ ਇਸ ਸਮੇਂ 10 ਸ਼ਰਧਾਲੂ ਫਤਿਹਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ ਵਿਖੇ ਰੁਕੇ ਹੋਏ ਹਨ, ਜਦ ਕਿ 15 ਸ਼ਰਧਾਲੂਆਂ ਤੱਕ ਸ੍ਰੀ ਹਜ਼ੂਰ ਸਾਹਿਬ ਤੋਂ ਮੱਥਾ ਟੇਕ ਕੇ ਫਤਿਹਗੜ੍ਹ ਸਾਹਿਬ ਵਿਖੇ ਪਹਿਲਾਂ ਪਹੁੰਚੇ ਸਨ ਤੇ 5 ਦੀ ਰਿਪੋਰਟ ਨੈਗੇਟਿਵ ਆਉਣ ਕਰਕੇ ਉਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਤਬਦੀਲ ਕਰ ਦਿੱਤਾ ਗਿਆ ਸੀ