ETV Bharat / state

ਰਾਸ਼ਟਰ ਪਿਤਾ ਦੇ ਬਲਿਦਾਨ ਦਿਵਸ 'ਤੇ ਕੱਢੀ 'ਸਪਰਸ਼ ਕੁਸ਼ਟ ਜਾਗਰੂਕਤਾ ਰੈਲੀ' - ਸਪਰਸ਼ ਕੁਸ਼ਟ ਜਾਗਰੂਕਤਾ ਰੈਲੀ

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ 'ਤੇ ਸਮੂਹ ਕਰਮਚਾਰੀਆਂ ਵੱਲੋਂ ਕੁਸ਼ਟ ਰੋਗ ਦੇ ਖ਼ਾਤਮੇ ਲਈ ਸਪਰਸ਼ ਕੁਸ਼ਟ ਜਾਗਰੂਕ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਫ਼ੋਟੋ
ਫ਼ੋਟੋ
author img

By

Published : Jan 31, 2020, 8:25 AM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ 'ਤੇ ਜ਼ਿਲ੍ਹਾ ਪ੍ਰਸਾਸਨ ਵੱਲੋਂ ਕੁਸ਼ਟ ਰੋਗ ਦੇ ਖ਼ਾਤਮੇ ਲਈ ਸਪਰਸ਼ ਕੁਸ਼ਟ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਪਰਸ਼ ਕੁਸ਼ਟ ਜਾਗਰੂਕਤਾ ਰੈਲੀ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਜ਼ਿਲ੍ਹਾ ਹਸਪਤਾਲ 'ਚ ਸਮਾਪਤ ਕੀਤੀ।

ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੁਸ਼ਟ ਰੋਗ ਦੇ ਖ਼ਾਤਮੇ ਲਈ ਸਹੁੰ ਵੀ ਚੁਕਾਈ ਤੇ ਉਥੇ ਹੀ ਸਮੂਹ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਵੀਡੀਓ

ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ ਹਨ। ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਸਦਕਾ ਅਸੀਂ ਸਾਰੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ, ਭਾਈਚਾਰਕ ਸਾਂਝ ਨੂੰ ਮਜ਼ਬੂਤ ਅਤੇ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰ ਸਕਦੇ ਹਾਂ। ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਪੂਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ।

ਇਹ ਵੀ ਪੜ੍ਹੋ; ਸਰਪੰਚ 'ਤੇ ਨਜਾਇਜ਼ ਮਾਈਨਿੰਗ ਕਰਵਾਉਣ ਦਾ ਇਲਜ਼ਾਮ

ਉਨ੍ਹਾਂ ਕਿਹਾ ਕਿ ਇਸ ਪ੍ਰਤੀ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਦਰਸਾਏ ਮਾਰਗ 'ਤੇ ਚੱਲਦੇ ਹੋਏ ਸਮਾਜ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ 'ਚ ਆਪਣਾ ਯੋਗਦਾਨ ਦੇ ਸਕੀਏ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਨੂੰ 'ਕੁਸ਼ਟ ਰੋਗ ਦਿਵਸ' ਵਜੋਂ ਵੀ ਮਨਾਇਆ ਜਾਂਦਾ ਹੈ ਕਿਉਂਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੇ ਬਿਨਾਂ ਕਿਸੇ ਭੇਦ ਭਾਵ ਤੋਂ ਕੁਸ਼ਟ ਰੋਗੀਆਂ ਦੀ ਸੇਵਾ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 13 ਫਰਵਰੀ ਤੱਕ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗੀਆਂ ਦਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ।

Intro:ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ : ਡਿਪਟੀ ਕਮਿਸ਼ਨਰ
ਦੇਸ਼ ਦੀ ਆਜ਼ਾਦੀ ਲਈ ਸ਼ਹੀਦੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ
ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੀ ਜੰਗੇ ਆਜ਼ਾਦੀ ਵਿੱਚ ਸ਼ਹੀਦ ਹੋਏ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ
FATEHGARH  SAHIB : JAGDEV SINGH
DATE  --   30  January 2020
SLUG --      BALDAN DIWES MAHATMA GANDHI JI
FILE    --   4
FEED IN :     (wetransfer)
Body:ਐਂਕਰ
ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਜਿਲ੍ਹਾ ਪ੍ਰਸਾਸਨ ਵੱਲੋਂ ਦੋ ਮਿੰਟ ਦਾ ਮੋਨ ਧਾਰਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੁਸ਼ਟ ਰੋਗ ਦੇ ਖਾਤਮੇ ਲਈ ਸਹੁੰ ਵੀ ਚੁਕਾਈ ।
Conclusion:ਵਾਈਸ ਓਵਰ
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ ਹਨ, ਕਿਉਂਕਿ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਸਦਕਾ ਅਸੀਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ, ਭਾਈਚਾਰਕ ਸਾਂਝ ਨੂੰ ਮਜਬੂਤ ਅਤੇ ਸਮਾਜਿਕ ਬੁਰਾਈਆਂ ਦਾ ਖਾਤਮਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਜੰਗੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿਘ ਮਾਣ ਰਹੇ ਹਾਂ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਆਪਣੇ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਮਾਰਗ 'ਤੇ ਚੱਲਦੇ ਹੋਏ ਸਮਾਜ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਵਿੱਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੇ ਸਾਨੂੰ ਬਿਨਾਂ ਕਿਸੇ ਭੇਦ ਭਾਵ ਤੋਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਹੈ, ਜਿਸ 'ਤੇ ਚੱਲਣਾ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਹੋਰ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਨੂੰ 'ਕੁਸ਼ਟ ਰੋਗ ਦਿਵਸ' ਵਜੋਂ ਵੀ ਮਨਾਇਆ ਜਾਂਦਾ ਹੈ, ਕਿਉਂਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੇ ਬਿਨਾਂ ਕਿਸੇ ਭੇਦ ਭਾਵ ਤੋਂ ਕੁਸ਼ਟ ਰੋਗੀਆਂ ਦੀ ਸੇਵਾ ਕੀਤੀ।
         ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੁਸ਼ਟ ਰੋਗ ਦੇ ਖਾਤਮੇ ਲਈ ਸਹੁੰ ਵੀ ਚੁਕਾਈ ਅਤੇ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਕੁਸ਼ਟ ਰੋਗ ਦੇ ਲੱਛਣ ਵਾਲੇ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦ ਭਾਵ ਨਾ ਕਰੀਏ ਸਗੋਂ ਉਨ੍ਹਾਂ ਨੂੰ ਸਿਹਤ ਕੇਂਦਰ ਵਿੱਚ ਭੇਜਣ ਅਤੇ ਉਸ ਦੇ ਇਲਾਜ ਕਰਵਾਉਣ ਲਈ ਹਰ ਤਰ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 13 ਫਰਵਰੀ ਤੱਕ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਦੀ ਅੱਜ ਤੋਂ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗੀਆਂ ਦਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਇਲਾਜ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਸਪਰਸ਼ ਕੁਸ਼ਟ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਜੋ ਕਿ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਜ਼ਿਲ੍ਹਾ ਹਸਪਤਾਲ ਵਿਖੇ ਸਮਾਪਤ ਹੋਈ।
ਬਾਈਟ : ਅੰਮ੍ਰਿਤ ਕੌਰ ਗਿੱਲ, ਡਿਪਟੀ ਕਮਿਸ਼ਨਰ
         
ETV Bharat Logo

Copyright © 2024 Ushodaya Enterprises Pvt. Ltd., All Rights Reserved.