ਸ੍ਰੀ ਫ਼ਤਿਹਹੜ੍ਹ ਸਾਹਿਬ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਸਰਪੰਚ ਯੂਨੀਅਨ ਪੰਜਾਬ ਵਲੋਂ ਮੀਟਿੰਗ ਕੀਤੀ ਗਈ। ਜਿਸ 'ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਸੰਘਰਸ਼ ਨੂੰ ਲੈਕੇ ਕਲੀਨ ਸਵੀਪ ਕੀਤੇ ਜਾਣ ਦੇ ਗੁੰਮਰਾਹ ਕੁੰਨ ਪ੍ਰਚਾਰ ਦੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਦਾ ਕਹਿਣਾ ਕਿ ਭਾਜਪਾ ਦੇ ਆਈ.ਟੀ ਸੈੱਲ ਵਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੀਟਿੰਗ ਕਰਨ ਪਹੁੰਚੇ ਸਰਪੰਚਾਂ ਦਾ ਕਹਿਣਾ ਕਿ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਕੇਂਦਰ ਸਰਕਾਰ ਅਜਿਹੀਆਂ ਚਾਲਾਂ ਖੇਡ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਇਸ ਤਰ੍ਹਾਂ ਹੀ ਬਰਕਰਾਰ ਰਹੇਗਾ। ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਦਾ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਿਆ ਹੈ, ਜਿਸ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕੇਂਦਰ ਕੋਈ ਘਟੀਆ ਚਾਲ ਚੱਲਦੀ ਹੈ ਤਾਂ ਉਸਦੇ ਨਤੀਜੇ ਮਾੜੇ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਫਸਲ ਦੀ ਵਾਢੀ ਲਈ ਕਿਸਾਨ ਬਾਰਡਰ ਤੋਂ ਘਰਾਂ ਨੂੰ ਆਏ ਜ਼ਰੂਰ ਹਨ, ਪਰ ਜਲਦੀ ਫਸਲ ਸਾਂਭ ਕੇ ਵਾਪਸ ਬਾਰਡਰਾਂ 'ਤੇ ਪਰਤਣਗੇ।