ETV Bharat / state

School of Eminence : ਸਕੂਲ ਆਫ ਐਮੀਨੈਂਸ ਵਜੋਂ ਚੁਣਿਆ ਗਿਆ ਅਮਲੋਹ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਮਲੋਹ ਨੂੰ ਪੰਜਾਬ ਸਰਕਾਰ ਦੇ ਸਕੂਲ ਆਫ ਐਮੀਨੈਂਸ ਵਜੋਂ ਚੁਣਿਆ ਗਿਆ ਹੈ। ਸਕੂਲ ਦਾ ਉਦਘਾਟਨ ਕਰਨ ਲਈ ਇਥੇ ਹਲਕਾ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਪਹੁੰਚੇ।

School of Eminence: Government Secondary School of Amloh selected as School of Eminence
School of Eminence : ਸਕੂਲ ਆਫ ਐਮੀਨੈਂਸ ਵਜੋਂ ਚੁਣਿਆ ਗਿਆ ਅਮਲੋਹ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
author img

By

Published : Feb 4, 2023, 4:45 PM IST

School of Eminence : ਸਕੂਲ ਆਫ ਐਮੀਨੈਂਸ ਵਜੋਂ ਚੁਣਿਆ ਗਿਆ ਅਮਲੋਹ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਅਮਲੋਹ : ਪੰਜਾਬ ਸਰਕਾਰ ਦੇ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਦੇ ਬੱਚਿਆਂ ਨੂੰ ਹੋਰ ਬਿਹਤਰ ਸਹੂਲਤਾਂ ਦੇਣ ਦੇ ਲਈ ਪੰਜਾਬ ਦੇ 117 ਹਲਕਿਆਂ ਵਿਚ 117 ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਜੋਂ ਚੁਣਿਆ ਗਿਆ, ਜਿਸਦੇ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਸਰਕਾਰੀ ਸੀਨੀਅਰ ਸੇਕੈਂਡਰੀ ਸਮਾਟ ਸਕੂਲ ਲੜਕੇ, ਦੀ ਚੋਣ ਵੀ ਸਕੂਲ ਆਫ ਐਮੀਨੈਂਸ ਦੇ ਤੌਰ ਉਤੇ ਹੋਈ। ਸਕੂਲ ਦਾ ਉਦਘਾਟਨ ਕਰਨ ਲਈ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਦੇ ਤੌਰ ਉਤੇ ਪਹੁੰਚੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਤੇ ਐਸਡੀਐਮ ਗੁਰਵਿੰਦਰ ਸਿੰਘ ਜੌਹਲ ਵੀ ਮੌਜੂਦ ਰਹੇ। ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਇਹ ਸਕੂਲ ਮੀਲ ਪੱਥਰ ਸਾਬਤ ਹੋਵੇਗਾ, ਕਿਉਂਕਿ ਇਹ ਉਸ ਤਰ੍ਹਾਂ ਦਾ ਸਕੂਲ ਬਣਨ ਜਾ ਰਿਹਾ ਹੈ, ਜਿਸ ਤਰ੍ਹਾਂ ਦਾ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੀ ਪਤਨੀ ਨੇ ਦਿੱਲੀ ਦੇ ਵਿਚ ਦੇਖਿਆ ਸੀ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸੀਐਮ ਦੇ ਫੰਡ ਵਿੱਚੋਂ ਕੁਝ ਪੈਸੇ ਮਿਲੇ ਸੀ। ਜਿਨ੍ਹਾਂ ਨੂੰ ਦੁਸਰੇ ਸਕੂਲਾਂ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਤਹਿਤ ਪ੍ਰਾਇਵੇਟ ਸਕੂਲਾਂ ਦੀ ਤਰ੍ਹਾਂ ਹੀ ਵੱਡੇ ਤੇ ਵਧੀਆ ਸਹੂਲਤਾਂ ਵਾਲੇ ਕਮਰੇ ਮਿਲਣਗੇ। ਪੀਸੀਬੀ ਤੇ ਆਈਪੀਐਸੀ ਦੀ ਤਿਆਰੀ ਲਈ ਕੋਚਿੰਗ ਮਿਲੇਗੀ। ਸਕੂਲਾਂ ਵਿਚ ਖੇਡਾਂ ਦੇ ਲਈ ਵੀ ਕੋਚ ਮੁਹੱਈਆ ਕਰਵਾਏ ਜਾਣਗੇ।

ਇਹ ਵੀ ਪੜ੍ਹੋ : IND vs AUS: ਬਾਰਡਰ ਗਾਵਸਕਰ ਟਰਾਫੀ 'ਚ ਦਿਨੇਸ਼ ਕਾਰਤਿਕ ਦੀ ਐਂਟਰੀ, ਟੈਸਟ ਸੀਰੀਜ਼ 'ਚ ਕਰਨਗੇ ਕੁਮੈਂਟਰੀ

ਉਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਅਮਲੋਹ ਲੜਕੇ ਦੇ ਪ੍ਰਿੰਸਿਪਲ ਅਰਚਨਾ ਮਹਾਜਨ ਨੇ ਦੱਸਿਆ ਕਿ ਇਸ ਸਕੂਲ ਨੂੰ ਸਕੂਲ ਆਫ ਐਮੀਨੈਂਸ ਦੇ ਤੌਰ ਉਤੇ ਚੁਣਿਆ ਗਿਆ ਹੈ। ਇਸ ਸਕੂਲ ਦੇ ਵਿੱਚ ਦਾਖਲਾ ਲੈਣ ਦੇ ਲਈ ਇਕ ਟੈਸਟ ਦੇਣਾ ਪਵੇਗਾ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁਣੇ ਗਏ ਇਸ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਗਿਆਨ ਵਿਚ ਹੋਰ ਵੀ ਵਾਧਾ ਹੋਵੇਗਾ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦਾ ਨਾਂ ਰੌਸ਼ਨ ਕਰਨਗੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਕੂਲ ਵਿਚ ਖੇਡਾਂ ਨਾਲ ਵਿਦਿਆਰਥੀਆਂ ਦਾ ਸਰੀਰਕ ਵਿਕਾਸ ਵੀ ਹੋਵੇਗਾ ਤੇ ਕੌਮਾਂਤਰੀ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਪੰਜਾਬ ਦੀ ਪ੍ਰਤੀਨਿਧਤਾ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.