ਸ੍ਰੀ ਫ਼ਤਿਹਗੜ੍ਹ ਸਾਹਿਬ : ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਭਗਤ ਰਵਿਦਾਸ ਜੀ ਦੇ ਜੀਵਨ ਤੇ ਸ਼ਖਸੀਅਤ ਵਿਸ਼ੇ 'ਤੇ ਇੱਕ ਸੈਨੀਮਨਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਰ ਵਿੱਚ ਨਿਤਨੇਮ ਦੀਆਂ ਬਾਣੀਆਂ ਦੇ ਅੰਗਰੇਜ਼ੀ ਅਨੁਵਾਦ ਨੂੰ ਵੀ ਰਲੀਜ਼ ਕੀਤਾ ਗਿਆ।
ਇਸ ਸੈਮੀਨਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਉਚੇਚੇ ਪ੍ਰਾਹੁਣੇ ਵਜੋਂ ਸ਼ਿਰਕਤ ਕੀਤੀ।ਇਸ ਵੇਲੇ ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੇ ਸਮਾਗ਼ਮ ਵਿਦਿਆਰਥੀਆਂ ਲਈ ਵੱਡੇ ਪੱਧਰ 'ਤੇ ਸਹਾਈ ਹੁੰਦੇ ਹਨ।ਉਨ੍ਹਾਂ ਭਗਤ ਰਵੀਦਾਸ ਜੀ ਦੀ ਸ਼ਖਸੀਅਤ 'ਤੇ ਵੀ ਚਾਨਣਾ ਪਾਇਆ ।
ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਪਰਮਵੀਰ ਸਿੰਘ ਨੇ ਭਗਤ ਰਵੀਦਾਸ : ਜੀਵਨ ਤੇ ਸ਼ਖਸੀਅਤ ਵਿਸ਼ੇ 'ਤੇ ਆਪਣੇ ਵਿਚਾਰ ਰੱਖੇ।ਉਨ੍ਹਾਂ ਕਿਹਾ ਕਿ ਭਗਤਾਂ ਦੀਆਂ ਸਿੱਖਿਆਵਾਂ ਸਾਡੇ ਸਮਾਜ ਲਈ ਬਹੁਤ ਹੀ ਜਿਆਦਾ ਮੱਹਤਵ ਰੱਖ ਦੀਆਂ ਹਨ।
ਇਸ ਮੌਕੇ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀਦੀ ਬਾਣੀ ਅਤੇ ਬਾਣੀਕਾਰ' ਸਬੰਧੀ ਹੋਏ ਸਵਾਲ-ਜਵਾਬ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।