ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਵਿੱਚ ਲੱਗੇ ਹੋਏ ਕਰਫ਼ਿਊ ਦੌਰਾਨ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਲਈ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਦਿੱਤੀ ਗਈ ਲੰਗਰ ਸਮੱਗਰੀ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਤੱਕ ਲੰਗਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਪਹੁੰਚਾਇਆ ਜਾਵੇਗਾ।
ਕਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਵਿੱਚ ਲੱਗੇ ਕਰਫ਼ਿਊ ਦੌਰਾਨ ਗ਼ਰੀਬ ਅਤੇ ਲੋੜਵੰਦ ਲੋਕਾਂ ਦੇ ਪਰਿਵਾਰਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਭੇਜ ਕੇ ਢਿੱਡ ਭਰਨ ਦੀ ਨਿਰੰਤਰ ਸੇਵਾ ਜਾਰੀ ਹੈ ਜਿਸ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ 15 ਕੁਇੰਟਲ ਆਲੂ ਦੀ ਰਸਦ ਲੰਗਰ ਵਿੱਚ ਭੇਟ ਕੀਤੇ ਗਏ।
ਭਾਈ ਰੰਧਾਵਾ ਨੇ ਕਿਹਾ ਕਿ ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਲੋੜਵੰਦਾਂ ਲਈ ਇੱਕ ਵੱਡਾ ਸਹਾਰਾ ਸਿੱਧ ਹੋ ਰਹੀ ਹੈ ਕਿਉਂਕਿ ਗੁਰੂ ਘਰ ਹੀ ਸਭ ਭੁੱਖਿਆਂ ਦੇ ਢਿੱਡ ਭਰਨ ਵਿੱਚ ਗੁਰੂ ਸਾਹਿਬ ਵੱਲੋਂ ਚਲਾਈ ਗਈ ਲੰਗਰ ਪ੍ਰਥਾ ਅਨੁਸਾਰ ਦਿਨ ਰਾਤ 24 ਘੰਟੇ ਚੱਲਦਾ ਰਹਿੰਦਾ ਹੈ। ਉਨ੍ਹਾਂ ਹੋਰ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਜਾਂ ਹੋਰ ਰਸਤੇ ਪੁੱਜਦੇ ਲੋਕਾਂ ਨੂੰ ਅਪੀਲ ਕਰਕੇ ਗੁਰੂ ਘਰ ਦੇ ਵਿੱਚ ਰਾਸ਼ਨ ਸਮੱਗਰੀ ਪਹੁੰਚਣ ਤਾਂ ਜੋ ਲੰਗਰ ਹੋਰ ਲੰਮੇ ਸਮੇਂ ਤੱਕ ਚੱਲ ਸਕੇ ਕਿਉਂਕਿ ਕਰਫਿਊ ਲੱਗਣ ਕਾਰਨ ਲੰਗਰ ਵਿੱਚ ਪਿੱਛੋਂ ਸਾਮਾਨ ਦੀ ਸਪਲਾਈ ਬੜੀ ਔਖੀ ਪਹੁੰਚ ਰਹੀ ਹੈ।