ਫ਼ਤਿਹਗੜ੍ਹ ਸਾਹਿਬ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ-ਮੇਲ ਦੇ ਸਬੰਧ ਵਿੱਚ ਐਸਜੀਪੀਸੀ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਦੇਸ਼ ਅਤੇ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿੱਚ ਸ਼ਰਧਾਲੂ ਨਤਮਸਤਕ ਹੋਣ ਦੇ ਲਈ ਸ੍ਰੀ ਫ਼ਤਿਹਗੜ੍ਹ ਸਾਹਿਬ ਆਉਂਦੇ ਹਨ। ਠੰਢ ਦੇ ਮੌਸਮ ਨੂੰ ਦੇਖਦੇ ਹੋਏ ਸ਼ਰਧਾਲੂਆਂ ਦੇ ਲਈ ਰਹਿਣ ਬਸੇਰਿਆਂ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੀਆਂ ਜਿੰਨੀਆਂ ਵੀ ਸਰਾਵਾਂ ਹਨ ਉੱਥੇ ਸੰਗਤ ਦੇ ਰਹਿਣ ਦੇ ਲਈ ਸਥਾਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਇਹ ਸਥਾਨ ਮਾਤਾ ਗੁਜਰੀ ਕਾਲਜ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿੱਚ ਸਾਢੇ ਤਿੰਨ ਸੌ ਤੋਂ ਵੱਧ ਲੰਗਰ ਲਗਾਏ ਜਾ ਰਹੇ ਹਨ ।