ETV Bharat / state

ਹਜ਼ੂਰ ਸਾਹਿਬ ਤੋ ਆਏ ਸ਼ਰਧਾਲੂਆਂ ਸਬੰਧੀ ਐਸਜੀਪੀਸੀ ਵਿਰੋਧੀ ਧਿਰ ਵੱਲੋਂ ਵੱਡਾ ਖੁਲਾਸਾ

ਐਸਜੀਪੀਸੀ ਦੇ ਵਿਰੋਧੀ ਧਿਰ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਸ੍ਰੀ ਹਜ਼ੂਰ ਸਾਹਿਬ ਤੋ ਆਏ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿੱਚ ਕੋਰੋਨਾ ਪੌਜ਼ੀਟਿਵ ਆਉਣ 'ਤੇ ਵੱਡਾ ਖੁਲਾਸਾ ਕੀਤਾ ਹੈ।

SGPC Opposition
ਐਸਜੀਪੀਸੀ ਵਿਰੋਧੀ
author img

By

Published : May 5, 2020, 12:31 PM IST

ਸ੍ਰੀ ਫਤਹਿਗੜ੍ਹ ਸਾਹਿਬ: ਐਸਜੀਪੀਸੀ ਦੇ ਵਿਰੋਧੀ ਧਿਰ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਸ੍ਰੀ ਹਜ਼ੂਰ ਸਾਹਿਬ ਤੋ ਆਏ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿੱਚ ਕੋਰੋਨਾ ਪੌਜ਼ੀਟਿਵ ਆਉਣ 'ਤੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਤੱਥਾਂ ਦੇ ਅਧਾਰ 'ਤੇ ਵੱਡੀ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਇੱਕ ਪ੍ਰੈਸਵਾਰਤਾ ਦੌਰਾਨ ਕਿਹਾ ਕਿ ਨਾਂਦੇੜ ਸ੍ਰੀ ਹਜ਼ੂਰ ਸਾਹਿਬ ਦੀ ਸੰਗਤ ਨਾਲ ਉਥੋਂ ਤੇਲੰਗਾਨਾ ਤੇ ਮਹਾਰਾਸ਼ਟਰ ਵਿੱਚ ਕੰਮ ਕਰਨ ਵਾਲੇ ਲੋਕ ਵੀ ਇਨ੍ਹਾਂ ਬੱਸਾਂ ਵਿੱਚ ਹੀ ਆਏ ਹਨ।

ਐਸਜੀਪੀਸੀ ਵਿਰੋਧੀ ਧਿਰ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਖੇਤਰ ਨਾਲ ਜੁੜੇ ਇੱਕ ਸੇਵਾ ਮੁਕਤ ਬ੍ਰਿਗੇਡੀਅਰ ਰਾਜ ਕੁਮਾਰ, ਜੋ ਕਿ ਬਲਾਚੌਰ ਦੇ ਹਲਕਾ ਇੰਚਾਰਜ ਵਾਂਗੂ ਵਿਚਰਦੇ ਹਨ, ਵਲੋਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਇੱਕ ਚਿੱਠੀ ਲਿਖੀ ਗਈ ਸੀ। ਬ੍ਰਿਗੇਡੀਅਰ ਸਾਹਿਬ ਵਲੋਂ ਬੀਬੀ ਹਰਸਿਮਰਤ ਬਾਦਲ ਨੂੰ 24 ਅਪ੍ਰੈਲ 2020 ਨੂੰ ਚਿੱਠੀ ਰਾਹੀ ਲਿਖਿਆ ਗਿਆ ਸੀ ਕਿ ਕਪਾਹ ਦੇ ਉਤਪਾਦਨ ਨਾਲ ਜੁੜੀਆਂ ਫੈਕਟਰੀਆਂ ਵਿੱਚ ਕੰਮ ਕਰਦੇ ਪੰਜਾਬੀ ਵਿਸ਼ੇਸ਼ ਕਰਕੇ ਤਾਲਾਬੰਦੀ ਕਾਰਨ ਉੱਥੇ ਫਸੇ ਲੋਕ ਵੀ ਪੰਜਾਬ ਆਉਣ ਦੇ ਚਾਹਵਾਨ ਹਨ।

ਉਨਾਂ ਇਹ ਵੀ ਦੱਸਿਆ ਕਿ ਬਾਅਦ ਵਿੱਚ ਸ਼ਰਧਾਲੂਆਂ ਨੂੰ ਪੰਜਾਬ ਆਉਣ ਦੀ ਮਿਲੀ ਆਗਿਆ ਤੋ ਬਾਅਦ ਬ੍ਰਿਗੇਡੀਅਰ ਸਾਹਿਬ ਵੱਲੋ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਇੱਕ ਪੋਸਟ ਪਾਈ ਗਈ ਸੀ ਜਿਸ ਵਿੱਚ ਉੱਥੇ ਫਸੇ ਫੈਕਟਰੀਆਂ ਵਿੱਚ ਕੰਮ ਕਰਦੇ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਜੇਕਰ ਉਹ ਪੰਜਾਬ ਆਉਣਾ ਚਾਹੁੰਦੇ ਹਨ, ਤਾਂ ਉਹ ਜਲਦ ਤੋ ਜਲਦ ਨਾਂਦੇੜ ਸ੍ਰੀ ਹਜੂਰ ਸਾਹਿਬ ਵਿਖੇ ਪੰਹੁਚਣ। ਜਿੱਥੇ, ਉਨ੍ਹਾਂ ਨੂੰ ਸੰਗਤਾਂ ਨਾਲ ਲੈ ਕੇ ਆਉਣ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ ਤੇ ਬਾਅਦ ਵਿੱਚ ਸ਼ਰਧਾਲੂਆਂ ਦੇ ਪੰਜਾਬ ਪੁੱਜਣ 'ਤੇ ਸ੍ਰੀ ਬ੍ਰਿਗੇਡੀਅਰ ਸਾਹਿਬ ਵਲੋ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਤੇ ਅਕਾਲੀ ਦਲ ਦੇ ਹੋਰ ਆਗੂਆਂ ਦਾ ਵਿਸ਼ੇਸ ਧੰਨਵਾਦ ਕਰਨ ਲਈ ਅਖਬਾਰਾਂ ਵਿੱਚ ਖਬਰਾਂ ਵੀ ਲਗਵਾਈਆ ਗਈਆਂ ਸਨ।

ਉੱਥੇ ਹੀ, ਐਸਜੀਪੀਸੀ ਦੇ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ ਵੱਲੋਂ ਟੀਵੀ ਚੈਨਲ ਨੂੰ ਦਿੱਤੇ ਗਏ ਬਿਆਨ 'ਚ ਹਜ਼ੂਰ ਸਾਹਿਬ ਦੀ ਸੰਗਤ ਦੇ ਨਾਲ ਉਥੋਂ ਤੇਲੰਗਾਨਾ ਤੇ ਮਹਾਰਾਸ਼ਟਰ ਵਿੱਚ ਕੰਮ ਕਰਨ ਵਾਲੇ ਲੋਕ ਵੀ ਇਨ੍ਹਾਂ ਬੱਸਾਂ ਵਿੱਚ ਹੀ ਆਏ ਹਨ। ਉਨ੍ਹਾਂ ਰੋਸ ਪ੍ਰਗਟਾਇਆ ਕਿ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਵੀ ਸ਼ਰਧਾਲੂਆਂ ਨਾਲ ਹੀ ਜੋੜਿਆ ਜਾ ਰਿਹਾ ਹੈ। ਗੁਰਬਖਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਇਹ ਸਰਕਾਰ ਦੀ ਚਾਲ ਹੈ। ਐਸਜੀਪੀਸੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੈ ਕਿਹਾ ਕਿ ਇਸ ਗੱਲ 'ਤੇ ਅਕਾਲ ਤਖਤ ਦੇ ਜੱਥੇਦਾਰ ਭਾਈ ਹਰਪ੍ਰੀਤ ਸਿੰਘ ਜੀ ਨੂੰ ਆਪਣੀ ਚੁੱਪੀ ਤੋੜਦੇ ਹੋਏ ਨਿੱਜੀ ਧਿਆਨ ਕਰਕੇ ਕੋਈ ਢੁਕਵਾਂ ਸਪਸ਼ਟੀਕਰਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੀ ਉੱਚ ਪੱਧਰੀ ਜਾਂਚ ਵੀ ਹੋਣੀ ਚਾਹੀਦੀ ਹੈ, ਕਿਉਕਿ ਯਾਤਰਾ ਤੋ ਆਈ ਸੰਗਤ ਦੇ ਨਾਲ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੂੰ ਕੁਝ ਲੋਕਾਂ ਵਲੋ ਬਦਨਾਮ ਕਰਨ ਦੀ ਕੋਸਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੋਵਿਡ-19: ਦੇਸ਼ 'ਚ 24 ਘੰਟਿਆਂ 'ਚ 83 ਮੌਤਾਂ, 2573 ਨਵੇਂ ਮਾਮਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.