ETV Bharat / state

ਵਿੱਤੀ ਸੰਕਟ 'ਚੋਂ ਗੁਜ਼ਰ ਰਹੀ ਐਸਜੀਪੀਸੀ ਘਟਾਏਗੀ ਖ਼ਰਚੇ - religious news

ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਪਿਛਲੇ ਕਾਫੀ ਸਮੇਂ ਤੋਂ ਲੌਕਡਾਊਨ ਲੱਗੇ ਹੋਣ ਕਾਰਨ ਕਾਫੀ ਵਿੱਤੀ ਸੰਕਟ ਵਿੱਚੋਂ ਗੁਜ਼ਰਨਾ ਪਿਆ ਹੈ। ਜਿਸ ਕਾਰਨ ਸ਼੍ਰੋਮਣੀ ਕਮੇਟੀ ਦੇ ਖ਼ਰਚੇ ਘਟਾਏ ਜਾਣਗੇ ਅਤੇ ਇਮਾਰਤਾਂ ਦੇ ਕੰਮ ਮੁਕੰਮਲ ਬੰਦ ਕੀਤੇ ਜਾਣਗੇ।

ਭਾਈ ਗੋਬਿੰਦ ਸਿੰਘ ਲੌਂਗੋਵਾਲ
ਭਾਈ ਗੋਬਿੰਦ ਸਿੰਘ ਲੌਂਗੋਵਾਲ
author img

By

Published : May 29, 2020, 8:54 PM IST

ਫ਼ਤਿਹਗੜ੍ਹ: ਕੋਰੋਨਾ ਮਹਾਂਮਾਰੀ ਦੌਰਾਨ ਡਿੱਗੀ ਹੋਈ ਆਰਥਿਕ ਵਿਵਸਥਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਆਰੰਭੇ ਗਏ ਯਤਨਾਂ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਪੰਜ ਮੈਂਬਰੀ ਸਬ ਕਮੇਟੀ ਦੀ ਮੀਟਿੰਗ ਫਤਿਹਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਹੋਈ।

ਵਿੱਤੀ ਸੰਕਟ 'ਚੋਂ ਗੁਜ਼ਰ ਰਹੀ ਐਸਜੀਪੀਸੀ ਘਟਾਏਗੀ ਖ਼ਰਚੇ

ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਪਿਛਲੇ ਕਾਫੀ ਸਮੇਂ ਤੋਂ ਲੌਕਡਾਊਨ ਲੱਗੇ ਹੋਣ ਕਾਰਨ ਕਾਫੀ ਵਿੱਤੀ ਸੰਕਟ ਵਿੱਚੋਂ ਗੁਜ਼ਰਨਾ ਪਿਆ ਹੈ ਅਤੇ ਇਨ੍ਹਾਂ ਸਾਰੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਇਹ ਮੀਟਿੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਮੈਂਬਰਾਂ ਦੀਆਂ ਜੋ ਤਨਖ਼ਾਹਾਂ ਪੈਂਡਿੰਗ ਪਈਆਂ ਹਨ, ਦੇ ਮਾਮਲੇ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ 5 ਜੂਨ ਨੂੰ ਅੰਮ੍ਰਿਤਸਰ ਵਿਖੇ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿੱਤੀ ਹਾਲਾਤਾਂ ਨੂੰ ਦੇਖਦੇ ਹੋਏ ਖ਼ਰਚੇ ਵੀ ਘਟਾਏ ਜਾਣਗੇ ਅਤੇ ਇਮਾਰਤਾਂ ਦੇ ਕੰਮ ਫ਼ਿਲਹਾਲ ਮੁਕੰਮਲ ਬੰਦ ਕੀਤੇ ਜਾਣਗੇ।

ਇਸ ਤੋਂ ਇਲਾਵਾ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਸੰਕਟ ਪੂਰੇ ਸੰਸਾਰ ਵਿੱਚ ਚੱਲ ਰਿਹਾ ਜਿਸ ਕਾਰਨ ਪੰਜਾਬੀ ਖ਼ਾਸਕਰ ਸਿੱਖ ਵਿਦੇਸ਼ਾਂ ਵਿੱਚ ਫ਼ਸੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਵਾਪਸ ਲਿਆਉਣ ਲਈ ਉਹ ਭਾਰਤ ਸਰਕਾਰ ਨੂੰ ਅਪੀਲ ਕਰ ਰਹੇ ਹਨ ।

ਉਨ੍ਹਾਂ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਡਾਣਾਂ ਦੀਆਂ ਕੀਮਤਾਂ ਨੂੰ ਘਟਾਇਆ ਜਾਣਾ ਚਾਹੀਦਾ ਹੈ ਅਤੇ ਵਿਦੇਸ਼ਾਂ ਤੋਂ ਆਉਣ ਵਾਲਿਆਂ ਨੂੰ ਸਰਕਾਰ ਹੋਟਲ ਵਿੱਚ ਠਹਿਰਾਉਣ ਦੀ ਬਜਾਏ ਗੁਰੂ ਘਰਾਂ ਦੀਆਂ ਸਰਾਵਾਂ ਵਿੱਚ ਠਹਿਰਾਵੇ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ ।

ETV Bharat Logo

Copyright © 2024 Ushodaya Enterprises Pvt. Ltd., All Rights Reserved.