ETV Bharat / state

ਸ਼ਹੀਦੀ ਜੋੜ ਮੇਲ:ਨਗਰ ਕੀਰਤਨ ਦੌਰਾਨ ਸੁਰੱਖਿਆ ਦੇ ਪ੍ਰਬੰਧ ਪੁਖ਼ਤਾ: ਡੀਸੀ - Fatehgarh Sahib latest news

ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋਨੋਂ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ , ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਅਖੀਰਲੇ ਦਿਨ ਵਿਰਾਗਮਈ ਨਗਰ ਕੀਰਤਨ ਸ਼ੁਰੂ ਹੋ ਗਿਆ ਹੈ।

ਸ਼ਹੀਦੀ ਜੋੜ ਮੇਲ
ਸ਼ਹੀਦੀ ਜੋੜ ਮੇਲ
author img

By

Published : Dec 28, 2019, 1:03 PM IST

ਸ੍ਰੀ ਫਤਿਹਗੜ੍ਹ ਸਾਹਿਬ:ਇਤਿਹਾਸਕ ਸਥਾਨ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋਨੋਂ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ , ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਅਖੀਰਲੇ ਦਿਨ ਵਿਰਾਗਮਈ ਨਗਰ ਕੀਰਤਨ ਸ਼ੁਰੂ ਹੋ ਗਿਆ ਹੈ, ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿੱਚ ਸਮਾਪਤ ਹੋਵੇਗਾ। ਇਸ ਮੌਕੇ ਡੀਸੀ ਦਾ ਕਹਿਣਾ ਹੈ ਕਿ ਇਸ ਦੌਰਾਨ ਪ੍ਰਸ਼ਾਸਨ ਦੁਆਰਾ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।

ਵੇਖੋ ਵੀਡੀਓ

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ, ਜਿਸਦੀ ਰਹਿਨੁਮਾਈ ਪੰਜ ਪਿਆਰੇ ਕਰ ਰਹੇ। ਤਿੰਨ ਦਿਨ ਤੱਕ ਚੱਲੇ ਇਸ ਜੋੜ ਮੇਲ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਹੁੰਚ ਕੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ।

13 ਪੋਹ 1704 ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਨੂੰ ਵਜ਼ੀਰ ਖ਼ਾਨ ਦੇ ਹੁਕਮ ਨਾਲ ਦੀਵਾਰ ਵਿੱਚ ਜਿੰਦਾ ਚਿਣਵਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਵਿਯੋਗ ਵਿੱਚ ਮਾਤਾ ਗੁਜਰੀ ਜੀ ਨੇ ਆਪਣੇ ਪ੍ਰਾਣ ਤਿਆਗ ਦਿੱਤੇ ਸਨ, ਜਿਸ ਦੇ ਬਾਅਦ ਤੋਂ ਹੀ ਦੋਨਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਦਾ ਸ਼ੁਰੂ ਹੋ ਗਿਆ, ਇਸ ਸ਼ਹੀਦੀ ਸਭਾ ਨੂੰ ਜੋੜ ਮੇਲ ਦੇ ਰੂਪ ਵਿੱਚ ਮਨਾਇਆ ਜਾਣ ਲੱਗਾ।

ਇਸ ਸਾਲ ਫਤਿਹਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਉੱਤੇ ਦੋਨਾਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਹੀਦੀ ਜੋੜ ਮੇਲ ਬੜੇ ਸ਼ਰਧਾ ਤੇ ਆਦਰ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ।
ਜੋੜ ਮੇਲ ਦੇ ਆਖ਼ਰੀ ਦਿਨ ਐਸਜੀਪੀਸੀ ਵੱਲੋਂ ਵਿਸ਼ਾਲ ਵਿਰਾਗਮਈ ਨਗਰ ਕੀਰਤਨ ਦਾ ਕੱਢਿਆ ਗਿਆ, ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਸਮਾਪਤ ਹੋਵੇਗਾ।

ਅੰਕੜਿਆਂ ਦੇ ਮੁਤਾਬਕ ਪਿਛਲੇ ਸਾਲ 15 ਤੋਂ 20 ਲੱਖ ਸ਼ਰਧਾਲੂਆਂ ਨੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਸੀ ਤੇ ਇਸ ਸਾਲ 50 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਨਗਰ ਕੀਰਤਨ ਦੌਰਾਨ ਦੇਸ਼ ਦੇ ਕੋਨੇ ਕੋਨੇ ਤੋਂ ਆਏ ਗੱਤਕਾ ਪਾਰਟੀਆਂ ਨੇ ਆਪਣੇ ਆਪਣੇ ਜੌਹਰ ਦਿਖਾਏ, ਉੱਥੇ ਹੀ ਛੋਟੇ-ਛੋਟੇ ਬੱਚਿਆਂ ਨੇ ਵੀ ਇਸ ਨਗਰ ਕੀਰਤਨ ਵਿੱਚ ਹਿੱਸਾ ਲੈ ਜੋ ਪੂਰੀ ਸਿੱਖ ਲਿਬਾਸ ਵਿਚ ਸਜੇ ਹੋਏ ਸਨ।

ਇਹ ਵੀ ਪੜੋ: ਮੈਰੀਕਾਮ ਤੇ ਨਿਖਤ ਵਿਚਾਲੇ ਓਲੰਪਿਕ ਕੁਆਲੀਫਾਇਰ ਲਈ ਟਰਾਇਲ ਮੈਚ ਅੱਜ

ਉੱਥੇ ਸ਼ਹੀਦੀ ਸਭਾ ਦੇ ਅੰਤਿਮ ਦਿਨ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਪੂਰੇ ਪ੍ਰਬੰਧ ਉੱਤੇ ਤਸੱਲੀ ਜਿਤਾਉਂਦੇ ਹੋਏ ਕਿਹਾ ਕਿ ਅੱਜ ਜੋੜ ਮੇਲ ਦਾ ਅੰਤਿਮ ਦਿਨ ਹੈ ਪੂਰਾ ਜੋੜ ਮੇਲ ਸ਼ਾਂਤਮਈ ਤਰੀਕੇ ਨਾਲ ਸੰਪੰਨ ਹੋਇਆ ਹੈ, ਜਿਸ ਵਿੱਚ ਸੰਗਤ ਦਾ ਵੀ ਪੂਰਾ ਸਹਿਯੋਗ ਰਿਹਾ ਹੈ।

Intro:ਇਤਿਹਾਸ ਸਥਾਨ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋਨੋਂ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ,ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਅਖੀਰਲੇ ਦਿਨ ਵਿਰਾਗਮਈ ਨਗਰ ਕੀਰਤਨ ਸ਼ੁਰੂ ਹੋ ਗਿਆ ਹੈ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਗੜ੍ਹ ਸਭ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿੱਚ ਸਮਾਪਤ ਹੋਵੇਗਾ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆਜਿਸਦੀ ਰਹਿਨੁਮਾਈ ਪੰਜ ਕਰ ਰਹੇ । ਤਿੰਨ ਦਿਨ ਤੱਕ ਚੱਲੇ ਇਸ ਜੋੜ ਮੇਲ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਹੁੰਚ ਕੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ।

Body:13 ਪੋਹ 1704 ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ , ਬਾਬਾ ਫ਼ਤਿਹ ਸਿੰਘ ਨੂੰ ਵਜ਼ੀਰ ਖ਼ਾਨ ਦੇ ਹੁਕਮ ਨਾਲ ਦੀਵਾਰ ਵਿੱਚ ਜਿੰਦਾ ਚਿਣਵਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਵਿਯੋਗ ਵਿੱਚ ਮਾਤਾ ਗੁਜਰੀ ਜੀ ਨੇ ਆਪਣੇ ਪ੍ਰਾਣ ਤਿਆਗ ਦਿੱਤੇ ਸਨ। ਜਿਸ ਦੇ ਬਾਅਦ ਤੋਂ ਹੀ ਦੋਨਾਂ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਦਾ ਸ਼ੁਰੂ ਹੋ ਗਿਆ ਇਸ ਸ਼ਹੀਦੀ ਸਭਾ ਨੂੰ ਜੋੜ ਮੇਲੇ ਦੇ ਰੂਪ ਵਿੱਚ ਮਨਾਇਆ ਜਾਣ ਲੱਗਾ। ਇਸ ਸਾਲ ਫਤਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਉੱਤੇ ਦੋਨਾਂ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਹੀਦੀ ਜੋੜ ਮੇਲ ਬੜੇ ਸ਼ਰਧਾ ਤੇ ਆਦਰ ਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ। ਜੋੜ ਮੇਲ ਦੇ ਆਖ਼ਰੀ ਦਿਨ ਐਸਜੀਪੀਸੀ ਵੱਲੋਂ ਵਿਸ਼ਾਲ ਵਿਰਾਗਮਈ ਨਗਰ ਕੀਰਤਨ ਦਾ ਕੱਢਿਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਭ ਤੋਂ ਸ਼ੁਰੂ ਹੋਇਆ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਸਮਾਪਤ ਹੋਵੇਗਾ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ ਜਿਸਦੀ ਰਹਿਨੁਮਾਈ ਪੰਜ ਪਿਆਰੇ ਕਰ ਰਹੇ ਸਨ ਅੰਕੜਿਆਂ ਦੇ ਮੁਤਾਬਕ ਪਿਛਲੇ ਸਾਲ ਪੰਦਰਾਂ ਤੋਂ ਵੀਹ ਲੱਖ ਸ਼ਰਧਾਲੂ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਸੀ ਤੇ ਇਸ ਸਾਲ ਪੰਜਾਹ ਲੱਖ ਤੋਂ ਵਧ ਸ਼ਰਧਾਲੂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਨਗਰ ਕੀਰਤਨ ਦੌਰਾਨ ਦੇਸ਼ ਦੇ ਕੋਨੇ ਕੋਨੇ ਤੋਂ ਆਏ ਗੱਤਕਾ ਪਾਰਟੀਆਂ ਨੇ ਆਪਣੇ ਆਪਣੇ ਜੌਹਰ ਦਿਖਾਏ ਉੱਥੇ ਹੀ ਛੋਟੇ ਛੋਟੇ ਬੱਚਿਆਂ ਨੇ ਵੀ ਇਸ ਨਗਰ ਕੀਰਤਨ ਵਿੱਚ ਹਿੱਸਾ ਲੈ ਜੋ ਪੂਰੀ ਸਿੱਖ ਲਿਬਾਸ ਵਿਚ ਸਜੇ ਹੋਏ ਸਨ ।

ਉੱਥੇ ਸ਼ਹੀਦੀ ਸਭਾ ਦੇ ਅੰਤਿਮ ਦਿਨ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਪੂਰੇ ਪ੍ਰਬੰਧ ਉੱਤੇ ਤਸੱਲੀ ਜਿਤਾਉਂਦੇ ਹੋਏ ਕਿਹਾ ਕਿ ਅੱਜ ਜੋੜ ਮੇਲ ਦਾ ਅੰਤਿਮ ਦਿਨ ਹੈ ਪੂਰਾ ਜੋੜ ਮੇਲ ਸ਼ਾਂਤਮਈ ਤਰੀਕੇ ਨਾਲ ਸੰਪੰਨ ਹੋਇਆ ਹੈ । ਜਿਸ ਵਿੱਚ ਸੰਗਤ ਦਾ ਵੀ ਪੂਰਾ ਸਹਿਯੋਗ ਰਿਹਾ ਹੈ।

byte - ਅੰਮ੍ਰਿਤ ਕੌਰ ਗਿੱਲ ( ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ) byte - ਅਮਨੀਤ ਕੌਂਡਲ ( ਐਸਐਸਪੀ ਫਤਿਹਗੜ੍ਹ ਸਾਹਿਬ )

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.