ETV Bharat / state
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਉਪਰੰਤ ਸਾਲਾਨਾ ਸ਼ਹੀਦੀ ਸਭਾ ਹੋਈ ਸੰਪੰਨ - ਤਿੰਨ ਰੋਜ਼ਾਂ ਸ਼ਹੀਦੀ ਸਭਾ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾਂ ਸ਼ਹੀਦੀ ਸਭਾ ਦੀ ਸ਼ਨੀਵਾਰ ਨੂੰ ਗੁਰਦੁਆਰਾ ਜੋਤੀ ਸਰੂਪ ਵਿੱਖੇ ਸਮਾਪਤੀ ਹੋ ਗਈ।
ਫ਼ੋਟੋ
By
Published : Dec 28, 2019, 6:44 PM IST
ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾਂ ਸ਼ਹੀਦੀ ਸਭਾ ਦੀ ਸ਼ਨੀਵਾਰ ਨੂੰ ਗੁਰਦੁਆਰਾ ਜੋਤੀ ਸਰੂਪ ਵਿੱਖੇ ਸਮਾਪਤੀ ਹੋ ਗਈ।
ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਸਮਾਪਤੀ ਗੁਰਦੁਆਰਾ ਜੋਤੀ ਸਰੂਪ ਵਿਖੇ ਹੋਈ। ਵਿਸ਼ਾਲ ਨਗਰ ਕੀਰਤਨ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।
ਦੱਸ ਦਈਏ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ 09:00 ਵਜੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ।
ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ।
ਉਨ੍ਹਾਂ ਨੇ ਸੰਗਤ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਹੋਰ ਸ਼ਹੀਦੀ ਦਿਹਾੜਿਆਂ ਤੋਂ ਸੇਧ ਲੈਣ ਦੀ ਵੀ ਅਪੀਲ ਕੀਤੀ। ਇਸ ਤੋਂ ਪਹਿਲਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਸਾਨੂੰ ਸਿੱਖੀ ਲਈ ਜੂਝਣ ਦਾ ਸੰਦੇਸ਼ ਦਿੰਦੀ ਹੈ।
ਭਾਈ ਲੌਂਗੋਵਾਲ ਨੇ ਸ਼ਹੀਦੀ ਸਭਾ ਮੌਕੇ ਸੰਗਤ ਦੀ ਸਹੂਲਤ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਨਗਰ ਕੀਰਤਨ ਵਿੱਚ ਅਸਤਰਾਂ ਤੇ ਸ਼ਸਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਵੱਖ-ਵੱਖ ਸਕੂਲਾਂ, ਕਾਲਜਾਂ, ਅਕੈਡਮੀਆਂ ਦੇ ਵਿਦਿਆਰਥੀ ਅਤੇ ਗੱਤਕਾ ਪਾਰਟੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

Intro:Download link
https://we.tl/t-yhON9Ng1rt
4 items
ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਸਾਲਾਨਾ ਸ਼ਹੀਦੀ ਸਭਾ ਸੰਪੰਨ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਜਾਏ ਸ਼ਹੀਦੀ ਨਗਰ ਕੀਰਤਨ ਵਿੱਚ ਲੱਖਾਂ ਸ਼ਰਧਾਲੂ ਹੋਏ ਸ਼ਾਮਲ
FATEHGARH SAHIB : JAGDEV SINGH
DAT-- DEC 28, 2019
SLUG -- SEHEDI JOR MEL SMAPAT FGS-19
FILE --
ਐਂਕਰ
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਵਿਸ਼ਾਲ ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ 'ਤੇ ਅਰਦਾਸ ਉਪਰੰਤ ਰਸਮੀ ਤੌਰ 'ਤੇ ਸੰਪੰਨ ਹੋਈ। ਵਿਸ਼ਾਲ ਸ਼ਹੀਦੀ ਨਗਰ ਕੀਰਤਨ ਵਿੱਚ ਲੱਖਾਂ ਦੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ।
ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਵੇਰੇ 09:00 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੱਤਾ।
ਇਸ ਮੌਕੇ ਕੌਮ ਦੇ ਨਾਮ ਸੰਦੇਸ਼ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ, ਪ੍ਰੰਪਰਾਵਾਂ ਅਤੇ ਪੰਥਕ ਮਰਿਆਦਾ ਨੂੰ ਆਪਣੀ ਜੀਵਨ ਜਾਚ ਦਾ ਅੰਗ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਧਰਮ ਗ੍ਰੰਥ, ਪੈਗੰਬਰ, ਮਰਿਆਦਾ ਤੇ ਵਿਸ਼ਵਾਸ਼ ਕਿਸੇ ਧਰਮ ਦੇ ਵਿਸ਼ੇਸ ਅੰਗ ਹੁੰਦੇ ਹਨ ਅਤੇ ਸਿੱਖ ਕੌਮ ਨੂੰ ਵੀ ਮੌਜੂਦਾ ਸਮੇਂ ਸ਼ਰਧਾ ਤੇ ਵਿਸ਼ਵਾਸ਼ ਦੇ ਧਾਰਨੀ ਹੁੰਦਿਆਂ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਦੀ ਲੋੜ ਹੈ। ਉਨ੍ਹਾਂ ਨੇ ਸੰਗਤ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਹੋਰ ਸ਼ਹੀਦੀ ਦਿਹਾੜਿਆਂ ਤੋਂ ਸੇਧ ਲੈਣ ਦੀ ਵੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਸਾਨੂੰ ਸਿੱਖੀ ਲਈ ਜੂਝਣ ਦਾ ਸੰਦੇਸ਼ ਦਿੰਦੀ ਹੈ। ਭਾਈ ਲੌਂਗੋਵਾਲ ਨੇ ਸ਼ਹੀਦੀ ਸਭਾ ਮੌਕੇ ਸੰਗਤ ਦੀ ਸਹੂਲਤ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਸਮੂਹ ਸੰਗਤ, ਪੰਥਕ ਜਥੇਬੰਦੀਆਂ, ਸੰਪਰਦਾਵਾਂ, ਸਭਾ ਸੁਸਾਇਟੀਆਂ ਅਤੇ ਲੰਗਰ ਕਮੇਟੀਆਂ ਦਾ ਵੀ ਧੰਨਵਾਦ ਕੀਤਾ।
ਇਸ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਦੀ ਸ਼ਰਧਾ ਦੀ ਭਾਵਨਾ ਦਾ ਅਲੌਕਿਕ ਨਜ਼ਾਰਾ ਉਸ ਵੇਲੇ ਵੇਖਿਆਂ ਹੀ ਬਣਦਾ ਸੀ, ਜਦੋਂ ਕੜਾਕੇ ਦੀ ਠੰਢ ਵਿੱਚ ਸ਼ਰਧਾਲੂ ਨੰਗੇ ਪੈਰੀਂ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਰਨ ਲਈ ਉਮੜ ਪਏ। ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਵੇਲੇ ਸੰਗਤ ਫੁੱਲਾਂ ਦੀ ਵਰਖਾ ਕਰ ਰਹੀ ਸੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ 'ਬੋਲੇ ਸੋ ਨਿਹਾਲ' ਅਤੇ 'ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ।
ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸਤਰਾਂ ਤੇ ਸ਼ਸਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਵੱਖ-ਵੱਖ ਸਕੂਲਾਂ, ਕਾਲਜਾਂ, ਅਕੈਡਮੀਆਂ ਦੇ ਵਿਦਿਆਰਥੀ ਅਤੇ ਗੱਤਕਾ ਪਾਰਟੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤ ਗੁਰੂ ਜਸ ਗਾਇਨ ਕਰ ਰਹੀ ਸੀ। ਨਗਰ ਕੀਰਤਨ ਦੌਰਾਨ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਤੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਕੀਤਾ ਅਤੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ।
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਅਤੇ ਸ਼ਹੀਦੀ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ ਜਦੋਂ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਿਮ੍ਰਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਅਰਦਾਸ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਸ਼ਹੀਦੀ ਸਭਾ ਵਿੱਚ ਸ਼ਾਮਲ ਸਮੂਹ ਸੰਗਤ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰ ਸਕੇ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ, ਦਲ ਪੰਥ ਬਿਧੀ ਚੰਦ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ, ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦਲਮੇਘ ਸਿੰਘ, ਐਸ.ਜੀ.ਪੀ.ਸੀ. ਮੈਂਬਰ ਅਮਰਜੀਤ ਸਿੰਘ ਚਾਵਲਾ, ਰਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਕਰਨੈਲ ਸਿੰਘ ਪੰਜੋਲੀ, ਮਹਿੰਦਰ ਸਿੰਘ ਆਹਲੀ, ਸ਼ਵਿੰਦਰ ਸਿੰਘ ਸੱਭਰਵਾਲ, ਅਵਤਾਰ ਸਿੰਘ ਸੈਂਪਲਾ, ਭਾਈ ਰਵਿੰਦਰ ਸਿੰਘ ਖ਼ਾਲਸਾ, ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਮੈਨੇਜਰ ਨੱਥਾ ਸਿੰਘ, ਮੈਨੇਜਰ ਜੋਤੀ ਸਰੂਪ ਕਰਮ ਸਿੰਘ, ਮੈਨੇਜਰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤ, ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ।
Body:Download link

Conclusion:Download link