ਸ੍ਰੀ ਫਤਿਹਗੜ੍ਹ ਸਾਹਿਬ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ੁਰੂ ਹੋਏ ਸ਼ਹੀਦੀ ਜੋੜ ਮੇਲ ਦਾ ਆਖ਼ਰੀ ਦਿਨ ਹੈ। ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਸਮਾਪਤੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਹੋਈ।
ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰੀ ਕੀਰਤਨ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਹੁੰਚ ਕੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ।
ਜ਼ਿਕਰਯੋਗ ਹੈ ਕਿ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਹਰ ਸਾਲ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਜੋੜ ਮੇਲ ਲਾਇਆ ਜਾਂਦਾ ਹੈ। ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਨਤਮਸਤਕ ਹੁੰਦੇ ਹਨ।
ਇਹ ਵੀ ਪੜ੍ਹੋ: ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ, ਭਾਗ-12