ਸ੍ਰੀ ਫ਼ਤਿਹਗੜ੍ਹ ਸਾਹਿਬ: ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਅਕਾਲੀ ਦਲ ਵਲੋਂ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ 'ਚ ਇਸਤਰੀ ਅਕਾਲੀ ਦਲ ਦੇ ਵਿੰਗ ਦਾ ਗਠਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸਤਵਿੰਦਰ ਕੌਰ ਗਿੱਲ ਵਲੋਂ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ ਗਈ।
ਇਸ ਮੌਕੇ ਅਕਾਲੀ ਆਗੂ ਰਾਜੂ ਖੰਨਾ ਨੇ ਕਿਹਾ ਕਿ ਮਹਿਲਾਵਾਂ ਦਾ ਚੋਣਾਂ 'ਚ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਹਨ, ਜਿਸ ਸਬੰਧੀ ਅਕਾਲੀ ਦਲ ਵਲੋਂ ਇਸਤਰੀ ਅਕਾਲੀ ਦਲ ਦੇ ਵਿੰਗ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ , ਜਿਸ ਕਾਰਨ ਆਉਣ ਵਾਲੀਆਂ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣੇਗੀ।
ਇਸ ਮੋਕੇ ਇਸਤਰੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਸਤਵਿੰਦਰ ਕੌਰ ਗਿੱਲ ਦਾ ਕਹਿਣਾ ਕਿ ਅਕਾਲੀ ਦਲ ਵਲੋਂ ਉਨ੍ਹਾਂ 'ਤੇ ਭਰੋਸਾ ਕੀਤਾ ਗਿਆ ਹੈ, ਜਿਸ ਕਾਰਨ ਉਹ ਘਰ-ਘਰ ਜਾ ਕੇ ਪ੍ਰਚਾਰ ਕਰਨਗੇ ਅਤੇ ਆਉਂਦੀਆਂ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਾ ਕੇ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਉਣਗੇ।
ਇਹ ਵੀ ਪੜ੍ਹੋ:ਪਟਾਕਿਆਂ ਨਾਲ ਭਰੀ ਰੇਹੜੀ 'ਚ ਧਮਾਕਾ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ