ਸ੍ਰੀ ਫ਼ਤਿਹਗੜ੍ਹ ਸਾਹਿਬ: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਸਿੱਖ ਕੁੜੀ ਜਿਸ ਨੇ ਕਿਰਪਾਨ ਅਤੇ ਕੜਾ ਪਇਆ ਹੋਇਆ ਹੈ ਉਸ ਨੂੰ ਪੇਪਰ ਦੇਣ ਲਈ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਇਸ ਵੀਡੀਓ ਵਿੱਚ ਉਹ ਬੋਲ ਕੇ ਦੱਸ ਰਹੀ ਹੈ ਕਿ ਉਹ ਪੇਪਰ ਦੇਣ ਲਈ ਆਈ ਸੀ ਅਤੇ ਕਿਰਪਾਨ ਤੇ ਕੜੇ ਕਰਕੇ ਉਸ ਨੂੰ ਪੇਪਰ ਦੇਣ ਲਈ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ: ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿੱਚ ਰਿਪੋਰਟ ਪੇਸ਼ ਕਰਨਗੇ ਅਮਿਤ ਸ਼ਾਹ
ਇਸ ਮੁੱਦੇ 'ਤੇ ਬੋਲਦੇ ਹੋਏ ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਕਿ ਇਹ ਨਿੰਦਣਯੋਗ ਘਟਨਾ ਹੈ ਅਤੇ ਇਹੋ ਜਿਹੀਆਂ ਘਟਨਾਵਾਂ ਸਿੱਖਾਂ ਨਾਲ ਵਾਪਰਦੀਆਂ ਹੀ ਰਹਿੰਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਨੂੰ ਸਖ਼ਤੀ ਨਾਲ ਲੈਂਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ।
ਸਿੱਖ ਕੁੜੀ ਦਾ ਕਹਿਣਾ ਹੈ ਕਿ ਸੈਂਟਰ ਦੇ ਬਾਹਰ ਚੈਕਿੰਗ ਵਾਲਿਆਂ ਨੇ ਉਸ ਨੂੰ ਕਿਹਾ ਕਿ ਕੋਰਟ ਤੋਂ ਆਡਰ ਲੈ ਕੇ ਆਓ, ਉਸ ਤੋਂ ਬਿਨ੍ਹਾਂ ਤੁਸੀਂ ਪੇਪਰ ਦੇਣ ਲਈ ਅੰਦਰ ਨਹੀਂ ਜਾ ਸਕਦੇ।