ਸ੍ਰੀ ਫ਼ਤਿਹਗੜ੍ਹ ਸਾਹਿਬ : ਸਿੱਖ ਜਥੇਬੰਦੀਆਂ ਵੱਲੋਂ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ 24 ਅਗਸਤ ਤੋਂ ਖ਼ਾਲਸਾ ਰੋਸ ਮਾਰਚ ਸ਼ੁਰੂ ਕੀਤਾ ਜਾਵੇਗਾ। ਇਹ ਰੋਸ ਮਾਰਚ ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਗਵਰਨਰ ਵੀ.ਪੀ ਸਿੰਘ ਬਦਨੌਰ ਦੇ ਘਰ ਤੱਕ ਜਾਵੇਗਾ।
ਇਹ ਵੀ ਪੜ੍ਹੋ: ਭਾਰਤ-ਨਿਊਜ਼ੀਲੈਂਡ ਮੈਚ 'ਚ ਗਰਮ ਖਿਆਲੀਆਂ ਨੇ ਲਾਏ ਨਾਅਰੇ, ਪੁਲਿਸ ਨੇ ਕੱਢਿਆ ਬਾਹਰ
ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਕਈ ਸਿੱਖ ਕੈਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ। ਇਨ੍ਹਾਂ ਕੈਦੀਆਂ 'ਚੋਂ ਸਿੱਖ ਕੌਮ ਵੱਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੀ ਮੌਜੂਦ ਹਨ।
ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਜੋ ਵੀ ਸਿੱਖ ਕੈਦੀ ਪੰਜਾਬ ਦੀ ਜੇਲ੍ਹਾਂ ਤੋਂ ਬਾਹਰ ਬੰਦ ਹਨ ਉਨ੍ਹਾਂ ਨੂੰ ਮੁੜ ਪੰਜਾਬ ਦੀ ਜੇਲ੍ਹਾਂ ਵਿੱਚ ਲਿਆਂਦਾ ਜਾਵੇ, ਉਨ੍ਹਾਂ ਦੇ ਜ਼ਿਆਦਾਤਰ ਕੇਸ ਪੰਜਾਬ ਦੀ ਜੇਲ੍ਹਾਂ ਵਿੱਚ ਹੀ ਚੱਲ ਰਹੇ ਹਨ। ਉਨ੍ਹਾਂ ਕਿਹਾ ਜੇ 24 ਅਗਸਤ ਤੱਕ ਉਨ੍ਹਾਂ ਦੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕਰ ਦਿੱਤਾ ਜਾਵੇਗਾ।