ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ 73ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਿੱਠ ਨਹੀਂ ਦਿਖਾਉਣੀ ਚਾਹੀਦੀ। ਉਨ੍ਹਾਂ ਸਿੱਧੇ ਤੌਰ ਤੇ ਇਸ਼ਾਰਾ ਕਰਦਿਆਂ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਕਿਹਾ ਕਿ ਆਪਣੀ ਅੜੀ ਛੱਡ ਕੇ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਅਕਸਰ ਸਿੱਖਾਂ ਦੇ ਵਿਰੋਧੀ ਬਿਆਨ ਦੇਣ ਵਾਲੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਸਿੱਖ ਕੌਮ ਦੇ ਖਿਲਾਫ ਬੋਲਣ ਦੀ ਬਜਾਏ ਉਨ੍ਹਾਂ ਨੂੰ ਕੌਮ ਨਾਲ ਸੁਲ੍ਹਾ ਕਰ ਲੈਣੀ ਚਾਹੀਦੀ ਹੈ।
ਮਾਨ ਨੇ ਕਿਹਾ ਕਿ ਹਿੰਦੂ ਰਾਸ਼ਟਰ ਦੀ ਗੱਲ ਕਰਨ ਵਾਲੀ ਕਿਸੇ ਵੀ ਪਾਰਟੀ ਦੀ ਹਮਜ਼ਾਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਸਿੱਖਾਂ ਵਿਚਲੀਆਂ ਜਥੇਬੰਦੀਆਂ ਕਾਂਗਰਸ, ਬੀਜੇਪੀ, ਆਰਐਸਐਸ ਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨੀਆਂ ਚਾਹੁੰਦੀਆਂ ਹਨ, ਉਹ ਆਪਣੇ ਆਪ ਨੂੰ ਧੋਖਾ ਦੇ ਰਹੀਆਂ ਹਨ।
ਆਧਾਰ ਕਾਰਡ ਨਾਲ ਲਿੰਕ ਹੋਵੇਗੀ ਕਿਸਾਨਾਂ ਦੀ ਜ਼ਮੀਨ, ਕਰਜ਼ਾ ਲੈਣ ਦੀ ਪ੍ਰਕਿਰਿਆ ਤੇ ਪਵੇਗਾ ਵੱਡਾ ਅਸਰ
ਫਤਹਿਗੜ੍ਹ ਸਾਹਿਬ ਵਿਖੇ ਮਨਾਏ ਗਏ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ 73ਵੇਂ ਜਨਮ ਦਿਹਾੜੇ ਮੌਕੇ 19 ਮਤੇ ਪੇਸ਼ ਕੀਤੇ ਗਏ ਜਿਸ ਨੂੰ ਸੰਗਤਾਂ ਨੇ ਹੱਥ ਖੜ੍ਹੇ ਕਰਕੇ ਪ੍ਰਵਾਨ ਕੀਤਾ।