ETV Bharat / state

'ਸਿੰਘੂ ਕਤਲ ਕਾਂਡ ਕੇਂਦਰ ਦੀ ਸ਼ਰਾਰਤ'

ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਕੈਬਨਿਟ ਮੰਤਰੀ ਰਣਦੀਪ ਸਿੰਘ (Randeep Singh) ਨੇ ਕਿਹਾ ਸਿੰਘੂ ਕਤਲ ਕਾਂਡ ‘ਤੇ ਸਿਆਸਤ ਹੋ ਰਹੀ ਹੈ ਤਾਂ ਕਿ ਕਿਸਾਨੀ ਸੰਘਰਸ਼ ਤੇ ਲਖੀਮਪੁਰ ਦੀ ਘਟਨਾ ‘ਤੇ ਪਰਦਾ ਪਾਇਆ ਜਾ ਸਕੇ। ਇਸ ਮਸਲੇ ਨੂੰ ਲੈਕੇ ਉਨ੍ਹਾਂ ਸਿੱਧਾ ਕੇਂਦਰ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ।

'2022 ‘ਚ ਚੰਨੀ ਹੀ ਹੋਣਗੇ ਸੀਐੱਮ'
'2022 ‘ਚ ਚੰਨੀ ਹੀ ਹੋਣਗੇ ਸੀਐੱਮ'
author img

By

Published : Oct 20, 2021, 7:49 PM IST

ਸ੍ਰੀ ਫਤਿਹਗੜ੍ਹ ਸਾਹਿਬ: ਸਿੰਘੂ ਬਾਰਡਰ ‘ਤੇ ਜੋ ਕਤਲ ਦੀ ਘਟਨਾ ਹੋਈ ਹੈ ਉਹ ਕੇਂਦਰ ਸਰਕਾਰ ਵੱਲੋਂ ਇੱਕ ਸ਼ਰਾਰਤ ਕੀਤੀ ਗਈ ਹੈ ਤਾਂ ਜੋ ਕਿਸਾਨੀ ਸੰਘਰਸ਼ ਤੇ ਲਖੀਮਪੁਰ ਖੀਰੀ ਘਟਨਾ ‘ਤੇ ਪਰਦਾ ਪਾਇਆ ਜਾ ਸਕੇ। ਇਸ ਮਾਮਲੇ ‘ਤੇ ਸਿਰਫ ਸਿਆਸਤ ਹੋ ਰਹੀ। ਇਹ ਕਹਿਣਾ ਹੈ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦਾ। ਦੱਸ ਦਈਏ ਕਿ ਉਹ ਕੈਬਨਿਟ ਮੰਤਰੀ ਰਣਦੀਪ ਸਿੰਘ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ‘ਤੇ ਅਮਲੋਹ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਨ।

ਦੇਸ਼ ਭਰ ਦੇ ਵਿੱਚ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਭਗਵਾਨ ਵਾਲਮੀਕਿ ਮੰਦਰ ਕਮੇਟੀ ਅਮਲੋਹ ਦੇ ਵੱਲੋਂ ਸ਼ਹਿਰ ਦੇ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਦੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਸਾਨੂੰ ਗੁਰੂਆਂ ਪੀਰਾਂ ਵੱਲੋਂ ਦਿਖਾਏ ਮਾਰਗ ‘ਤੇ ਚਲਦੇ ਹੋਏ ਲੋਕ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ।

ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਸਵਾਲ ‘ਤੇ ਬੋਲਦੇ ਹੋਏ ਰਣਦੀਪ ਸਿੰਘ ਨੇ ਕਿਹਾ ਕਿ ਸਾਨੂੰ ਪਹਿਲਾਂ ਹੀ ਪਤਾ ਹੈ ਕਿ ਉਹ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਕੋਲ ਜਾਂਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਦੇ ਵਿੱਚ ਕਮੀ ਨਾ ਹੁੰਦੀ ਤਾਂ ਫੇਰਬਦਲ ਵੀ ਨਾ ਹੁੰਦਾ।

ਇਹ ਵੀ ਪੜ੍ਹੋ:ਜਲੇਬੀ ਵਾਂਗ ਸਿੱਧੇ ਨਵਜੋਤ ਸਿੱਧੂ, ਪਾਰਟੀ ਲਈ ਬਣੇ ਬੁਝਾਰਤ

ETV Bharat Logo

Copyright © 2024 Ushodaya Enterprises Pvt. Ltd., All Rights Reserved.