ETV Bharat / state

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ: ਪ੍ਰੋ ਬਡੂੰਗਰ

author img

By

Published : Feb 4, 2021, 6:54 PM IST

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸੈਮੀਨਾਰਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੀ ਹੈ।

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ: ਪ੍ਰੋ ਬਡੂੰਗਰ
ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ: ਪ੍ਰੋ ਬਡੂੰਗਰ

ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸੈਮੀਨਾਰਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੋਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਹੁੰਚੇ।

ਉਨ੍ਹਾਂ ਕਿਹਾ ਕਿ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ 100 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ, ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵੱਲੋਂ ਆਪਣੇ ਪੱਧਰ ਤੇ ਮਨਾਏ ਜਾ ਰਹੇ ਹਨ। ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਪੂਰਨ ਗੁਰ ਮਰਿਆਦਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਾਰੇ ਸੈਮੀਨਾਰ ਕਰਵਾਏ ਜਾਣਗੇ।

ਇਸ ਵਿੱਚ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀ, ਸੰਗਤ, ਸਟਾਫ ਦੇ ਮੈਂਬਰ ਸਾਹਿਬਾਨ ਸ਼ਾਮਲ ਹੋਣਗੇ। ਪ੍ਰੋ ਬਡੂੰਗਰ ਨੇ ਦੱਸਿਆ ਕਿ ਪਹਿਲਾ ਸਮਾਗਮ ਗੁਰੂ ਕੀ ਨਗਰੀ ਅੰਮ੍ਰਿਤਸਰ ਸਾਹਿਬ ਵਿਖੇ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਹੋਇਆ ਸੀ ਦੇ ਤ੍ਰੈ ਸ਼ਤਾਬਦੀ ਕਾਲਜ ਵਿੱਚ ਕਰਵਾਇਆ ਜਾਵੇਗਾ। ਅਖੀਰਲਾ ਸੈਮੀਨਾਰ ਸ੍ਰੀ ਆਨੰਦਪੁਰ ਸਾਹਿਬ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਦਾ ਸਸਕਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹਰ ਸੈਮੀਨਾਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ। ਅਨੰਦ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਵੀ ਕੀਤੇ ਜਾਣਗੇ ਤੇ ਇਸ ਸੈਮੀਨਾਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਬਦ ਤੇ ਕੀਰਤਨ ਕਵੀਸ਼ਰੀ ਢਾਡੀ ਵੱਖ ਵੱਖ ਸਕੂਲਾਂ ਕਾਲਜਾਂ ਦੇ ਬੱਚਿਆਂ ਵੱਲੋਂ ਹੀ ਪੇਸ਼ ਕੀਤੇ ਜਾਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.