ਸ੍ਰੀ ਫਤਿਹਗੜ੍ਹ ਸਾਹਿਬ: ਪਿਛਲੇ ਬੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Jathedar of Sri Akal Takht Sahib) ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਕੇਵਲ ਲਾਈਸੈਂਸੀ ਹਥਿਆਰ (Licensed weapon) ਰੱਖਣ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਸਿਆਸਤ ਕਾਫ਼ੀ ਗਰਮ ਹੋ ਗਈ ਸੀ। ਜਥੇਦਾਰ ਦੇ ਬਿਆਨ ਤੋਂ ਬਾਅਦ ਜਿੱਥੇ ਕਈ ਲੀਡਰਾਂ ਵੱਲੋਂ ਇਸ ਬਿਆਨ ‘ਤੇ ਇਲਰਾਜ਼ ਜਤਾਇਆ ਗਿਆ ਸੀ, ਉੱਥੇ ਹੀ ਜਥੇਦਾਰ ਦੇ ਇਸ ਬਿਆਨ ‘ਤੇ ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ (SGPC President Harjinder Singh Dhami) ਨੇ ਉਨ੍ਹਾਂ ਦੇ ਬਿਆਨ ਦੀ ਹਿਮਾਇਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਜਥੇਦਾਰ ਨੇ ਗੈਰਕਾਨੂੰਨੀ ਹਥਿਆਰ (Illegal weapons) ਰੱਖਣ ਦੀ ਗੱਲ ਨਹੀਂ ਕਹੀ, ਸਗੋਂ ਉਨ੍ਹਾਂ ਨੇ ਲਾਈਸੈਂਸ ਹਥਿਆਰ (Licensed weapon) ਰੱਖਣ ਦੀ ਗੱਲ ਕਹੀ ਹੈ। ਜਿਸ ਵਿੱਚ ਕੋਈ ਗਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੁਣ ਸਰਕਾਰ ਦਾ ਮਰਜੀ ਹੈ ਕਿ ਉਸ ਨੇ ਲਾਈਸੈਂਸ ਦੇਣਾ ਹੈ ਕਿ ਨਹੀਂ, ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੂੰ ਇਸ ‘ਤੇ ਕੋਈ ਇਤਰਾਜ਼ ਹੈ ਤਾਂ ਉਹ ਲਾਈਸੈਂਸ ਨਾ ਦੇਣ।
ਦਰਅਸਲ ਐੱਸ.ਜੀ.ਪੀ.ਸੀ. ਪ੍ਰਧਾਨ (SGPC President) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ (Sri Guru Granth Sahib World University), ਸ੍ਰੀ ਫ਼ਤਹਿਗੜ੍ਹ ਸਾਹਿਬ (Sri Fatehgarh Sahib) ਦੇ ਧਰਮ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ (Guru Tegh Bahadur) ਜੀ ਦੀ ਚੌਥੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਵਿੱਚ ਪਹੁੰਚੇ ਸਨ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਦਰਬਾਰ ਸਾਹਿਬ ਵਿੱਚ ਤਾਂਤੀ ਸਾਜ਼ਾਂ ਨਾਲ ਕੀਰਤਨ ਕਰਨ ਬਾਰੇ ਕਿ ਕੀਰਤਨੀਆਂ ਨੂੰ ਤਿੰਨ ਸਾਲ ਦਾ ਸਮਾਂ ਤਾਂਤੀ ਸਾਜ਼ ਸਿੱਖਣ ਦਾ ਦਿੱਤਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੁਪਰੀਮੋ (Supremo of Shiromani Akali Dal Amritsar) ਸਿਮਰਜੀਤ ਸਿੰਘ ਮਾਨ ਨਾਲ ਮੁਲਾਕਾਤ ਬਾਰੇ ਪੁੱਛੇ ਜਾਣ ਦੇ ਸਵਾਲ ਦੇ ਜਵਾਬ ਵਿੱਚ ਧਾਮੀ ਨੇ ਕਿਹਾ ਕਿ ਇੱਕ ਸਿੱਖ ਹੋਣ ਦੇ ਨਾਤੇ ਮੈਂ ਉਨ੍ਹਾਂ ਨੂੰ ਕਿਸੇ ਨਿੱਜੀ ਕੰਮ ਲਈ ਵੀ ਮਿਲ ਸਕਦਾ ਹਾਂ। ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈਕੇ ਐੱਸ.ਜੀ.ਪੀ.ਸੀ. ਪ੍ਰਧਾਨ (SGPC President) ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ 21 ਮਈ ਨੂੰ ਪੱਤਰ ਲਿਖਿਆ ਸੀ, ਪਰ ਹਾਲੇ ਤੱਕ ਉਸ ਦਾ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਹੁਣ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੁਲਕਾਤ ਲਈ ਸਮੇਂ ਮੰਗਣਗੇ।
ਇਹ ਵੀ ਪੜ੍ਹੋ: 'PU ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਲੜੇਗਾ ਲੜਾਈ'