ਫਤਿਹਗੜ੍ਹ ਸਾਹਿਬ: ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਗਿਣਤੀ ਵੱਧਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅਵਾਰਾ ਪਸ਼ੂਆਂ ਦੀ ਸੜਕ 'ਤੇ ਸ਼ਰੇਆਮ ਘੁੰਮ ਰਹੇ ਹਨ ਜਿਸ ਕਰਕੇ ਲੋਕਾਂ ਨੂੰ ਆਵਾਜਾਈ ਵੇਲੇ ਕਾਫ਼ੀ ਪਰੇਸ਼ਾਨੀ ਹੁੰਦੀ ਹੈ ਤੇ ਕਈ ਸੜਕ ਹਾਦਸੇ ਵਾਪਰ ਰਹੇ ਹਨ।
ਸ਼ਹਿਰ ਵਾਸੀ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਪਸ਼ੂਆਂ ਦੇ ਨਾਲ ਜਿੱਥੇ ਫ਼ਸਲਾਂ ਦਾ ਨੁਕਸਾਨ ਹੁੰਦਾ ਸੀ, ਹੁਣ ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਅਵਾਰਾ ਪਸ਼ੂਆਂ ਦਾ ਛੇਤੀ ਤੋਂ ਛੇਤੀ ਹੱਲ ਕੱਢਣਾ ਚਾਹੀਦਾ ਹੈ।
ਦੂਜੇ ਪਾਸੇ ਸਮਾਜ ਸੇਵਕ ਹਰਿੰਦਰ ਸਿੰਘ ਤੂਰ ਨੇ ਕਿਹਾ ਕਿ ਜਿੱਥੇ ਪਹਿਲਾ ਅਵਾਰਾ ਪਸ਼ੂ ਸਿਰਫ ਕਿਸਾਨਾ ਦੇ ਲਈ ਸਿਰਦਰਦੀ ਦਾ ਕਾਰਨ ਬਣੇ ਹੋਏ ਸਨ, ਹੁਣ ਉਹ ਸੜਕ ਅਵਾਜਾਈ ਵਿੱਚ ਵੀ ਵਿਘਨ ਪਾ ਰਹੇ ਹਨ। ਸਰਕਾਰ ਗਊ ਸੈਸ ਤਾ ਕੱਟਦੀ ਹੈ, ਪਰ ਇਸ ਮੁਸ਼ਕਿਲ ਦਾ ਕੋਈ ਹੱਲ ਨਹੀਂ ਕੱਢ ਰਹੀ। ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਕੀ ਪ੍ਰਸ਼ਾਸਨ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਕੋਈ ਹੱਲ ਕੱਢਦਾ ਹੈ ਜਾਂ ਫਿਰ ਕੁੰਭਕਰਨ ਦੀ ਨੀਂਦ ਸੁੱਤਾ ਰਹਿੰਦਾ ਹੈ?