ਫ਼ਤਹਿਗੜ੍ਹ ਸਾਹਿਬ: ਸ਼ਹਿਰ 'ਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਮੀਡੀਆ ਦੇ ਸਨਮੁੱਖ ਹੁੰਦਿਆਂ ਸੁਰਜੀਤ ਸਿੰਘ ਰੱਖੜਾ ਨੇ ਨਸ਼ਿਆਂ ਦੇ ਮੁੱਦੇ 'ਤੇ ਟਿੱਪਣੀ ਕੀਤੀ।
ਉਨ੍ਹਾਂ ਮੀਡੀਆ ਨੂੰ ਸਵਾਲ ਕੀਤਾ ਕਿ ਤੁਸੀਂ ਹੀ ਤੁਲਨਾ ਕਰਕੇ ਦੱਸ ਦੋ ਕਿ ਕਿਸ ਦੀ ਸਰਕਾਰ ਵੇਲੇ ਨਸ਼ਿਆਂ ਦੇ ਜ਼ਿਆਦਾ ਕੇਸ ਸੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ ਬਲਕਿ ਸਾਰੇ ਪੰਜਾਬ ਨੂੰ ਇੱਕਠੇ ਹੋ ਕੇ ਇਸ ਦੇ ਵਿਰੁੱਧ ਲੜਾਈ ਲੜਣੀ ਚਾਹੀਦੀ ਹੈ।
ਜ਼ਿਕਰੇਖ਼ਾਸ ਹੈ ਕਿ ਪੰਜਾਬ ਦੇ ਵਿੱਚ ਨਸ਼ਿਆਂ ਦਾ ਮੁੱਦਾ ਹਰ ਵੇਲੇ ਹੀ ਭੱਖਿਆ ਰਹਿੰਦਾ ਹੈ। ਵਿਰੋਧੀ ਧਿਰ ਅਤੇ ਸੱਤਾਧਾਰੀ ਪਾਰਟੀ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਇੱਕ ਦੂਜੇ 'ਤੇ ਦੋਸ਼ ਲਗਾਉਂਦੀਆਂ ਰਹਿੰਦੀਆਂ ਹਨ।