ਸ੍ਰੀ ਅਨੰਦਪੁਰ ਸਾਹਿਬ: ਬੀਤੇ ਦਿਨ ਬਜਟ ਤੋਂ ਬਾਅਦ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿਥੇ ਇਨ੍ਹਾਂ ਆਗੂਆਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪੰਜਾਬ 'ਚ ਸੁੱਖ ਸ਼ਾਂਤੀ ਬਣੀ ਰਹੇ। ਇਸ ਦੇ ਨਾਲ ਹੀ ਤਖ਼ਤ ਸਾਹਿਬ ਵਿਖੇ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ।
ਇਹ ਵੀ ਪੜ੍ਹੋ : Punjab Budget Live Update: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਜਾਰੀ, ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਨੇ ਕਿਹਾ- ਸਰਕਾਰ ਨੇ ਲੋਕਾਂ ਨੂੰ ਲਾਇਆ ਚੂਨਾ
ਰਾਜਨੀਤਿਕ ਗੱਲਾਂ ਤੋਂ ਕੀਤਾ ਪਰਹੇਜ਼: ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਨੇ ਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਨੇ ਕਿ ਪੰਜਾਬ 'ਚ ਸੁੱਖ ਸ਼ਾਂਤੀ ਬਣੀ ਰਹੇ। ਨਾਲ ਹੀ ਉਹਨਾਂ ਨੇ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਰਾਜਨੀਤਿਕ ਗੱਲਾਂ ਕਰਨ ਨਹੀਂ ਆਏ ਬਲਿਕ ਸਿਰਫ ਪੰਜਾਬ ਦੀ ਸੁੱਖ-ਸ਼ਾਂਤੀ ਦੀ ਕਾਮਨਾ ਕਰਨ ਲਈ ਹੀ ਆਏ ਨੇ। ਉਥੇ ਹੀ ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਮੌਕੇ ਨਿਹੰਗ ਸਿੰਘ ਦੇ ਕਤਲ 'ਤੇ ਕੀਤੇ ਗਏ ਤੇ ਓਹਨਾ ਕਿਹਾ ਕਿ ਅਜਿਹੀਆਂ ਘਟਨਾਵਾਂ ਬੇਹੱਦ ਸ਼ਰਮਨਾਕ ਹਨ। ਅਜਿਹੀਆਂ ਘਟਨਾਵਾਂ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘਟ ਹੈ।
ਰਲ ਮਿਲ ਕੇ ਆਪਣਾ ਰੋਲ ਅਦਾ ਕਰੀਏ: ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਅਤੇ ਅਮਨ-ਸ਼ਾਂਤੀ ਵਿਵਸਥਾ ਨੂੰ ਲੈ ਕੇ ਚਿੰਤਤ ਹਾਂ, ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਰਦਾਸ ਕਰਨ ਆਏ ਹਾਂ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਆਪਸੀ ਭਾਈਚਾਰੇ ਨੂੰ ਬਹਾਲ ਰੱਖਿਆ ਜਾਵੇ। ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਤੋਂ ਬਾਅਦ ਉਹ ਰਾਜਨੀਤੀ ਤੋਂ ਪਰ੍ਹੇ ਹੋ ਕੇ ਸੁਨੇਹਾ ਦੇਣਾ ਚਾਹੁੰਦੇ ਨੇ ਕਿ ਆਓ ਰਲ ਮਿਲ ਕੇ ਆਪਣਾ ਰੋਲ ਅਦਾ ਕਰੀਏ । ਉਹਨਾਂ ਨੇ ਕਿਹਾ ਕਿ ਹੋਲੇ-ਮਹੱਲੇ ਚ ਵਾਪਰੀ ਘਟਨਾ ਦੀ ਨਿਖੇਧੀ ਕਰਦੇ ਨੇ ਇਹੋ ਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਨੇ ਹਾਲਾਂਕਿ ਉਨ੍ਹਾਂ ਕਿਹਾ ਕਿ ਰਾਜਨੀਤੀ ਕਾਫੀ ਕੁਝ ਗੱਲਾਂ ਵਿਚ ਨੇ ਜਿਸ 'ਤੇ ਕਿਹਾ ਜਾ ਸਕਦਾ ਹੈ। ਪਰ ਅੱਜ ਸਮੇਂ ਹਰ ਜਗ੍ਹਾ ਨਹੀਂ ਹੈ ਕਿਉਂਕਿ ਗੁਰੂ ਸਾਹਿਬ ਦੇ ਰਾਜਨੀਤੀ ਉਤੇ ਟੀਕਾ ਟਿਪਣੀ ਕਰਨੀ ਉਹ ਸਹੀ ਨਹੀਂ ਮੰਨਦੇ।ਜ਼ਿਕਰਯੋਗ ਹੈ ਕਿ ਬਜਟ ਤੋਂ ਤੁਰੰਤ ਬਾਅਦ ਕਾਂਗਰਸ ਦੀ ਲੀਡਰਸ਼ਿਪ ਦਾ ਇੰਝ ਸ੍ਰੀ ਅਨੰਦਪੁਰ ਸਾਹਿਬ ਵਿਚ ਪਹੁੰਚਣਾ ਅਤੇ ਕੁਝ ਨਾ ਕਹਿਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ।