ਸ੍ਰੀ ਫਤਿਹਗੜ੍ਹ ਸਾਹਿਬ: ਐੱਸ .ਸੀ ./ਬੀ .ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ।ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਆਗੂਆਂ ਦਾ ਕਹਿਣਾ ਸੀ ਕਿ ਦੀ 85 ਵੀਂ ਸੰਵਿਧਾਨਕ ਸੋਧ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਉਣ, ਰਾਖਵਾਂਕਰਨ ਨੀਤੀ/ਰੋਸਟਰ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ, ਅਬਾਦੀ ਦੇ ਅਨੁਸਾਰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਵਿੱਚ ਵਾਧਾ ਕਰਵਾਉਣ, ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ, ਸਿੱਖਿਆ ਨੀਤੀ 2020 ਰਾਹੀਂ ਸਿੱਖਿਆ ਦਾ ਉਜਾੜਾ ਬੰਦ ਕਰਾਉਣ, ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਤੇ ਨਿਯਮਤ ਭਰਤੀ ਕਰਵਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਲਈ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦੋਗਲੇ ਸਾਜਸ਼ੀ ਵਤੀਰੇ ਵਿਰੁੱਧ ਐੱਸ.ਸੀ./ਬੀ. ਸੀ. ਵਰਗ ਦੇ ਲੋਕਾਂ ਵਿੱਚ ਭਾਰੀ ਰੋਸ ਹੈ । ਉਨ੍ਹਾਂ ਕਿਹਾ ਕਿ ਜੇਕਰ 85ਵੀਂ ਸੰਵਿਧਾਨਕ ਸੋਧ ਨੂੰ ਲਾਗੂ ਕਰਨ ,10/10/2014 ਦੇ ਗੈਰ ਸੰਵਿਧਾਨਕ ਪੱਤਰ ਨੂੰ ਰੱਦ ਕਰਨ ਦੇ ਨਾਲ-ਨਾਲ ਸਮਾਜ ਦੇ ਉਕਤ ਮਸਲਿਆਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਜਿਕਰਯੋਗ ਹੈ ਅਧਿਆਪਕਾਂ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਕਾਫੀ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਅਜੇ ਪੂਰੀਆਂ ਨਹੀਂ ਹੋਈਆਂ ਪਿਛਲੇ ਮਹੀਨਿਆਂ ਚ ਅਧਿਆਪਕਾਂ ਦੇ ਵਲੋਂ ਗੁੱਸੇ ਚ ਆ ਕੇ ਭਾਖੜਾ ਨਹਿਰ ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਸੀ।
ਇਹ ਵੀ ਪੜੋ:New Power Tariff in Punjab:ਪੰਜਾਬ 'ਚ 50 ਪੈਸੇ ਤੋਂ 1 ਰੁਪਏ ਬਿਜਲੀ ਹੋਈ ਸਸਤੀ