ETV Bharat / state

ਅਕਾਲੀ ਦਲ ਵੱਲੋਂ ਪੰਜਾਬ ਵਿਧਾਨਸਭਾ ਦਾ ਕੀਤਾ ਜਾਵੇਗਾ ਘਿਰਾਓ ਭਲਕੇ: ਚੰਦੂਮਾਜਰਾ - The Akali Dal will besiege

ਕਾਂਗਰਸ ਸਰਕਾਰ ਨੇ ਲੋਕਾਂ ਨਾਲ ਵਾਅਦੇ ਕੀਤੇ ਉਹ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੂਰੇ ਨਹੀਂ ਹੋਏ, ਜਿਸ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਹੋਣ ਜਾ ਰਹੇ ਸ਼ੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ‘ਚ ਇੱਕ ਸਮਾਗਮ ਦੋਰਾਨ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਾਰਜ ਕਾਲ ਨੂੰ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਅਤੇ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਤਸਵੀਰ
ਤਸਵੀਰ
author img

By

Published : Feb 28, 2021, 4:17 PM IST

ਸ੍ਰੀ ਫਤਿਹਗੜ੍ਹ ਸਾਹਿਬ: ਕਾਂਗਰਸ ਸਰਕਾਰ ਨੇ ਲੋਕਾਂ ਨਾਲ ਵਾਅਦੇ ਕੀਤੇ ਉਹ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੂਰੇ ਨਹੀਂ ਹੋਏ, ਜਿਸ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੋਣ ਜਾ ਰਹੇ ਸ਼ੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ‘ਚ ਇੱਕ ਸਮਾਗਮ ਦੌਰਾਨ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਾਰਜ ਕਾਲ ਨੂੰ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਅਤੇ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਅਕਾਲੀ ਦਲ ਵੱਲੋਂ ਪੰਜਾਬ ਵਿਧਾਨਸਭਾ ਦਾ ਕੀਤਾ ਜਾਵੇਗਾ ਘਿਰਾਓ ਭਲਕੇ: ਚੰਦੂਮਾਜਰਾ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਹਿੰਗਾਈ ਦਿਨ ਪਰ ਦਿਨ ਵੱਧਦੀ ਜਾ ਰਹੀ ਹੈ। ਪੈਟਰੋਲ ਤੇ ਡੀਜ਼ਲ ਦੇ ਭਾਅ ਵੱਧ ਰਹੇ ਹਨ, ਜਿਸ ਨਾਲ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਤੇ ਵੈਟ ਜ਼ਿਆਦਾ ਕੀਤਾ ਗਿਆ ਹੈ ਤੇ ਦੂਜਾ ਕੇਂਦਰ ਦੀ ਐਕਸਾਇਜ਼ ਡਿਊਟੀ ਵੀ ਬਹੁਤ ਜਿਆਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਿਥੇ ਐਕਸਾਇਜ਼ ਡਿਊਟੀ ਘੱਟ ਕਰਨੀ ਚਾਹੀਦੀ ਹੈ, ਉਥੇ ਸੂਬਾ ਸਰਕਾਰ ਨੂੰ ਵੀ ਵੈਟ ਘੱਟ ਕਰਨਾ ਚਾਹੀਦਾ ਹੈ ਤਾਂ ਜੋ ਆਮ ਵਰਗ ਨੂੰ ਮਹਿੰਗਾਈ ਤੋਂ ਕੁਝ ਰਾਹਤ ਮਿਲ ਸਕੇ। ਉਥੇ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵੱਡੇ ਆਗੂ ਦੇ ਮੂੰਹ ਤੋਂ ਆਪ ਹੀ ਸੱਚ ਨਿਕਲ ਰਿਹਾ ਹੈ ਕਿ ਕਾਂਗਰਸ ਦਾ ਗ੍ਰਾਫ਼ ਹੇਠਾਂ ਜਾ ਰਿਹਾ ਹੈ।

ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰੋ. ਚੰਦੂਮਾਜਰਾ ਦਾ ਕਹਿਣਾ ਕਿ ਸਰਕਾਰ ਨੂੰ ਜਲਦ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ ਤੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਜਾ ਰਹੀ ਦੇਰੀ ਨਾਲ ਸੰਘਰਸ਼ ਹੋਰ ਤੇਜ਼ ਹੋ ਰਿਹਾ ਹੈ। ਇਸਦੇ ਨਾਲ ਹੀ ਚੰਦੂਮਾਜਰਾ ਨੇ ਕਿਹਾ ਕਿ ਬੀਜੇਪੀ ਕੋਈ ਵੀ ਯਾਤਰਾ ਕੱਢ ਲਏ ਉਸਨੂੰ ਲੋਕ ਵੋਟ ਨਹੀਂ ਦੇਣਗੇ।

ਇਹ ਵੀ ਪੜ੍ਹੋ:ਮਨ ਕੀ ਬਾਤ ਦਾ 74ਵਾਂ ਸੰਸਕਰਣ, ਪੀਐਮ ਮੋਦੀ ਨੇ ਦੇਸ਼ ਵਾਸੀਆਂ ਨਾਲ ਸਾਂਝਾ ਕੀਤੇ ਵਿਚਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.