ਫ਼ਤਿਹਗੜ੍ਹ ਸਾਹਿਬ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਪਣੇ ਇੱਕ ਨਿੱਜੀ ਦੌਰੇ 'ਤੇ ਫ਼ਤਿਹਗੜ੍ਹ ਸਾਹਿਬ ਪਹੁੰਚੇ। ਉਨ੍ਹਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਅਤੇ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਬਾਰੇ ਬੋਲਦੇ ਹੋਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਦੇ ਮਰੀਜ਼ ਸਿਰਫ਼ ਪੰਜਾਬ ਦੇ ਵਿੱਚ ਹੀ ਨਹੀਂ ਬਲਕਿ ਪੂਰੇ ਦੇਸ਼ ਦੇ ਵਿੱਚ ਵਧ ਰਹੇ ਹਨ। ਦੇਸ਼ ਦੇ ਵਿੱਚ ਪ੍ਰਤੀ ਦਿਨ ਮਰੀਜ਼ਾਂ ਦਾ ਅੰਕੜਾ 20 ਹਜ਼ਾਰ ਦੇ ਕਰੀਬ ਪਹੁੰਚ ਚੁੱਕਿਆ ਹੈ ਜੋ ਕਿ ਬਹੁਤ ਵੱਡਾ ਅੰਕੜਾ ਹੈ। ਇਹ ਅੰਕੜਾ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਪਿਛਲੇ ਦਸ ਦਿਨਾਂ ਦੇ ਵਿੱਚ ਇਹ ਅੰਕੜਾ ਦੁੱਗਣਾ ਹੋਇਆ ਹੈ, ਇਸ ਤੋਂ ਬਚਣ ਦੇ ਲਈ ਸਾਨੂੰ ਸਰਕਾਰ ਅਤੇ ਵਿਸ਼ਵ ਸਹਿਤ ਸੰਗਠਨ ਦੀਆਂ ਹਦਾਇਤਾਂ ਦਾ ਪਾਲਣ ਕਰਨਾ ਹੋਵੇਗਾ।
ਇਸੇ ਨਾਲ ਹੀ ਉਨ੍ਹਾਂ ਲੌਕਡਾਊਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਹਲਾਤ ਨੂੰ ਵੇਖਦੇ ਹੋਏ ਮੁੱਖ ਮੰਤਰੀ ਲੌਕਡਾਊਨ ਲਗਾਉਣ ਦੀ ਗੱਲ ਕਰ ਰਹੇ ਹਨ। ਇਸ ਲਈ ਜੇ ਲੋਕਾਂ ਨੂੰ ਪਰਹੇਜ਼ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਉੱਥੇ ਹੀ ਬਲਵੀਰ ਸਿੰਘ ਸਿੱਧੂ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੇ ਬਾਰੇ ਕਿਹਾ ਕਿ ਇਹ ਪਾਕਿਸਤਾਨ ਦਾ ਆਪਣਾ ਫੈਸਲਾ ਹੈ ਪਰ ਸਾਡਾ ਇਹ ਕੌਮੀ ਪੱਧਰ ਦਾ ਮੁੱਦਾ ਹੈ। ਇਸ ਦਾ ਫ਼ੈਸਲਾ ਕੇਂਦਰ ਨੇ ਕਰਨਾ ਹੈ ਕਿਉਂਕਿ ਇਹ ਮੁੱਦਾ ਕਿਸੇ ਸੂਬੇ ਦਾ ਨਹੀਂ ਹੈ।