ਸ੍ਰੀ ਫਤਿਹਗੜ੍ਹ ਸਾਹਿਬ: ਕੈਪਟਨ ਸਰਕਾਰ ਵੱਲੋਂ ਵਿਧਾਇਕਾਂ ਦੇ ਬੱਚਿਆਂ ਨੂੰ ਦਿੱਤੀਆਂ ਗਈਆਂ ਨੌਕਰੀਆਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਜਿਥੇ ਕਾਂਗਰਸ ਦੇ ਵਿਧਾਇਕਾਂ ਨੇ ਵਿਰੋਧ ਕੀਤਾ ਉਥੇ ਦੂਸਰੀਆਂ ਪਾਰਟੀਆਂ ਦੇ ਵੱਲੋਂ ਲਗਾਤਾਰ ਵਿਰੋਧ ਜਾਰੀ ਹੈ। ਫਤਿਹਗੜ੍ਹ ਸਾਹਿਬ ਵਿਖੇ ਲੋਕ ਇਨਸਾਫ ਪਾਰਟੀ ਦੇ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਪ੍ਰੋ ਧਰਮਜੀਤ ਸਿੰਘ ਮਾਨ ਨੇ ਸਾਥੀਆਂ ਨੂੰ ਨਾਲ ਲੈ ਕੇ ਜਿਲ੍ਹਾ ਕੰਪਲੈਕਸ ਫਤਹਿਗੜ੍ਹ ਸਾਹਿਬ ਦੇ ਸਾਹਮਣੇ ਰੋਸ ਧਰਨਾ ਦਿੱਤਾ। ਉਹਨਾਂ ਨੇ ਮੰਗ ਕੀਤੀ ਕਿ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀ ਗਈ ਨੌਕਰੀ ਦਾ ਫੈਸਲਾ ਵਾਪਸ ਲਿਆ ਜਾਵੇ।
ਇਸ ਮੌਕੇ ਪ੍ਰੋ ਧਰਮਜੀਤ ਸਿੰਘ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਚੋਣਾਂ ਚ ਵਾਅਦਾ ਕੀਤਾ ਸੀ ਕਿ ਘਰ ਰੁਜਗਾਰ ਦਿਆਂਗਾ। ਪਰੰਤੂ ਅਫਸੋਸ ਉਨ੍ਹਾਂ ਘਰ ਘਰ ਰੁਜ਼ਗਾਰ ਤਾਂ ਨਹੀਂ ਦਿੱਤਾ। ਪਰ ਆਪਣੇ ਚਹੇਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਦਿੱਤੀਆਂ। ਜਦਕਿ ਦੂਜੇ ਪਾਸੇ ਪੰਜਾਬ ਦੇ ਹਜਾਰਾਂ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ। ਇਥੇ ਹੀ ਬੱਸ ਨਹੀਂ ਪਿਛਲੇ 20-20 ਸਾਲਾਂ ਤੋ ਘੱਟ ਤਨਖਾਹਾਂ ਤੇ ਕੰਮ ਕਰਨ ਵਾਲੇ ਅਤੇ ਸਾਰੇ ਟੈਸਟ ਪਾਸ ਬੇਰੁਜ਼ਗਾਰ ਧਰਨੇ ਮੁਜ਼ਾਹਰੇ ਕਰਨ ਲਈ ਮਜ਼ਬੂਰ ਹਨ। ਸਰਕਾਰ ਵੱਲੋਂ ਉਨ੍ਹਾਂ ਬੇਰੁਜ਼ਗਾਰਾਂ ਦੀ ਗੁਹਾਰ ਨਹੀ ਸੁਣੀ ਜਾ ਰਹੀ। ਹੁਣ ਤਾਂ ਕਾਂਗਰਸ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਵੀ ਕੈਪਟਨ ਸਰਕਾਰ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰੇ।
ਇਹ ਵੀ ਪੜ੍ਹੋ :- Agricultural Laws: 2024 ਤਕ ਵੀ ਜਾ ਸਕਦਾ ਹੈ ਸਾਡਾ ਸੰਘਰਸ਼: ਕਿਸਾਨ ਆਗੂ