ਮੰਡੀ ਗੋਬਿੰਦਗੜ੍ਹ: ਵਾਰਡ ਨੰਬਰ 26 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਵਾਰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਹਾਰਨ ਤੋਂ ਬਾਅਦ ਵੀ ਵਾਰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੋਣਾਂ ਦੌਰਾਨ ਕਾਂਗਰਸ ਵਲੋਂ ਧੱਕੇਸ਼ਾਹੀ ਕੀਤੀ ਗਈ ਹੈ। ਜਿਸ ਦੇ ਨਤੀਜੇ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਣੇ ਪੈਣਗੇ। ਜਿੱਤੇ ਹੋਏ ਉਮੀਦਵਾਰ ਨੂੰ ਉਨ੍ਹਾਂ ਨੇ ਧੱਕੇ ਨਾਲ ਹਰਾਇਆ ਹੈ। ਪਰ ਜਨਤਾ ਨੇ ਉਨ੍ਹਾਂ ਨੂੰ ਆਪਣਾ ਜਵਾਬ ਦੇ ਦਿੱਤਾ ਹੈ। ਹਾਰੇ ਹੋਏ ਉਮੀਦਵਾਰ ਨੂੰ ਇਸ ਤਰ੍ਹਾਂ ਲੱਡੂਆਂ ਨਾਲ ਤੋਲ ਕੇ ਜਨਤਾ ਨੇ ਕਾਂਗਰਸ ਨੂੰ ਚਪੇੜ ਮਾਰੀ ਹੈ।
ਹਰ ਵਾਰਡ ਦਾ ਇਹੀ ਹਾਲ
ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਕਾਂਗਰਸ ਦੀ ਧੱਕੇ ਨਾਲ ਹਾਰੇ ਹੋਏ ਕਾਂਗਰਸ ਦੇ ਉਮੀਦਵਾਰ ਨੂੰ ਜੇਤੂ ਕਰਾਰ ਦਿੱਤਾ ਹੈ। ਇਹੀ ਹਾਲ ਮੰਡੀ ਗੌਬਿੰਦਗੜ ਦੇ ਹੋਰਨਾਂ ਵਾਰਡਾਂ ਦਾ ਵੀ ਹੈ। ਜਿੱਥੇ ਧੱਕੇਸ਼ਾਹੀ ਨਾਲ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾ ਕੇ ਕਾਂਗਰਸ ਦੇ ਉਮੀਦਵਾਰ ਜੇਤੂ ਕਰਾਰ ਕੀਤੇ ਗਏ।
ਇਹ ਵੀ ਪੜੋ: ਨੌਜਵਾਨ ਨੇ ਨਵੇਕਲੇ ਢੰਗ ਨਾਲ ਕੀਤਾ ਮੋਦੀ ਸਰਕਾਰ ਦਾ ਵਿਰੋਧ
ਧੱਕੇ ਨਾਲ ਨਹੀਂ ਕੀਤਾ ਜਾ ਸਕਦਾ ਲੋਕਾਂ ਦੇ ਦਿਲਾਂ ’ਚ ਰਾਜ
ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਤੰਤਰ ਵਿੱਚ ਧੱਕੇਸ਼ਾਹੀ ਨਾਲ ਲੋਕਾਂ ਦੇ ਦਿਲਾਂ ’ਤੇ ਰਾਜ ਨਹੀਂ ਕੀਤਾ ਜਾ ਸਕਦਾ। ਲੋਕਾਂ ਦੇ ਫਤਵੇ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਧੱਕੇਸ਼ਾਹੀ ਦਾ ਜਵਾਬ ਸਰਕਾਰ ਬਣਨ ’ਤੇ ਜਰੂਰ ਦਿੱਤਾ ਜਾਵੇਗਾ।