ਸ੍ਰੀ ਫ਼ਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਵਿਸ਼ੇਸ਼ ਤੌਰ ਤੇ ਫ਼ਤਹਿਗੜ੍ਹ ਸਾਹਿਬ ਪਹੁੰਚੇ। ਇਸ ਮੌਕੇ ਮਾਝਾ, ਮਾਲਵਾ ਅਤੇ ਦੋਆਬਾ ਕਿਸਾਨ ਸੰਗਠਨ ਸਮਰਥਨ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਚੜੂਨੀ 'ਚ ਸ਼ਾਮਲ ਹੋਏ। ਇਸ ਮੌਕੇ 'ਤੇ ਮਾਝਾ ਮਾਲਵਾ ਅਤੇ ਦੋਆਬਾ ਕਿਸਾਨ ਸੰਗਠਨ ਦੇ ਪ੍ਰਧਾਨ ਨੂੰ ਭਾਰਤੀ ਕਿਸਾਨ ਯੂਨੀਅਨ ਚੜੂਨੀ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸ ਮੌਕੇ 'ਤੇ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੋਰੋਨਾ ਨੂੰ ਦੇਖਦੇ ਹੋਏ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਜੇ ਕੋਈ ਵੀ ਰਣਨੀਤੀ ਤਿਆਰ ਨਹੀਂ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਖੇ ਚੱਲ ਰਿਹਾ ਧਰਨਾ ਕਿਸੇ ਵੀ ਕੀਮਤ 'ਤੇ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ।
ਉੱਥੇ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਏ ਗਏ ਕਾਲੇ ਝੰਡੇ 'ਤੇ ਬੋਲਦਿਆਂ ਹੋਏ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਸਹਿਯੋਗ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਵਲੋਂ ਕਿਸੇ ਵੀ ਸਿਆਸੀ ਪਾਰਟੀ ਦੀ ਹਮਾਇਤ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ:Punjab Congress Clash:ਕੈਪਟਨ ਦਾ ਬਾਗ਼ੀ ਕਾਂਗਰਸੀਆਂ ਖ਼ਿਲਾਫ਼ ਵੱਡਾ ਗੇਮ ਪਲਾਨ ?