ਫ਼ਤਿਹਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੁੰ ਸਮਰਪਿਤ ਗੁਰੂ ਜੀ ਨਾਲ ਸਬੰਧਿਤ ਇਤਿਹਾਸਕ ਥਾਵਾਂ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸੇ ਹੀ ਸਬੰਧ ਪਿੰਡ ਈਸਰਹੇਲ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ।
ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ, ਐਮਐਲਏ ਫ਼ਤਹਿਗੜ੍ਹ ਸਾਹਿਬ ਕੁਲਜੀਤ ਨਾਗਰਾ ਨੇ ਸ਼ਿਰਕਤ ਕੀਤੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ 'ਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਸ਼ਹਿਰਾਂ ਦਾ ਸੁੰਦਰੀਕਰਨ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਵੱਲੋਂ ਤਿੰਨ ਕਰੋੜ 85 ਲੱਖ ਦੀ ਗ੍ਰਾਂਟ ਪਿੰਡ ਈਸਰਹੇਲ ਨੂੰ ਦਿੱਤੀ ਗਈ ਹੈ ਜਿਸ ਦੇ ਨਾਲ ਇਸ ਪਿੰਡ ਦੇ ਵਿੱਚ ਗੁਰੂ ਦਾ ਬਾਗ ਬਣੇਗਾ ਅਤੇ ਪਿੰਡ ਦੇ ਵਿੱਚ ਸੀਚੇਵਾਲ ਪ੍ਰਾਜੈਕਟ ਲਗਾਇਆ ਰਿਹਾ ਅਤੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਐਮਐਲਏ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਨੂੰ ਤਿੰਨ ਕਰੋੜ ਪਚਾਸੀ ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ ਜਿਸ ਦੇ ਨਾਲ ਗੁਰੂ ਦਾ ਬਾਗ ਤਿਆਰ ਕੀਤਾ ਜਾਵੇਗਾ। ਐਸਜੀਪੀਸੀ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਐਸਜੀਪੀਸੀ ਵੱਲੋਂ ਇੱਥੇ ਇੱਕ ਵੱਡਾ ਯੋਗਦਾਨ ਪਾਉਂਦੇ ਹੋਏ ਇਸ ਗੁਰਦੁਆਰਾ ਦੇ ਵਿੱਚ ਗੋਲਕ ਰੱਖੀ ਗਈ ਹੈ।
ਪਿੰਡ ਦੇ ਲੋਕਾਂ ਦਾ ਕਹਿਣਾ ਸੀ ਕਿ ਐਸਜੀਪੀਸੀ ਵੱਲੋਂ ਗੁਰਦੁਆਰਾ ਸਾਹਿਬ ਨੂੰ ਦੱਸ ਲੱਖ ਦਿੱਤੇ ਜਾਣੇ ਸਨ ਜੋ ਅਜੇ ਤੱਕ ਨਹੀਂ ਦਿੱਤੇ ਗਏ। ਗੁਰਦੁਆਰਾ ਸਾਹਿਬ ਨੂੰ ਇੱਕ ਜਰਨੇਟਰ ਦੇਣਾ ਸੀ ਉਹ ਵੀ ਅਜੇ ਤੱਕ ਨਹੀਂ ਆਇਆ। ਪੰਜਾਬ ਸਰਕਾਰ ਵੱਲੋਂ ਹੀ ਪਿੰਡ ਦੇ ਵਿੱਚ ਪ੍ਰਾਜੈਕਟ ਲਾਉਣ ਦੇ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ ।