ਫ਼ਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਜਾਰੀ ਹੈ। ਬੁੱਧਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਫ਼ਤਿਹਗੜ੍ਹ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਇੱਕ ਪ੍ਰੈਸ ਕਾਨਫ਼ਰੰਸ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਕੱਲ 9 ਅਕਤੂਬਰ ਨੂੰ ਖਮਾਣੋਂ ਵਿਖੇ 12 ਤੋਂ 2 ਵਜੇ ਤਕ ਹਾਈਵੇ ਜਾਮ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਕੱਲ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਜਿਸ ਤਰਾਂ ਪਹਿਲਾ ਫ਼ਤਿਹਗੜ੍ਹ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਚਲ ਰਿਹਾ ਸੀ ਉਹ ਉਸੇ ਤਰ੍ਹਾਂ ਹੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਿਸ ਤਰਾਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਰਣਨੀਤੀ ਤਿਆਰ ਕੀਤੀ ਜਾਵੇਗੀ ਉਹ ਉਸ ਨੂੰ ਪੂਰਾ ਕਰਨਗੇ।