ਸ਼੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਦੇ ਵਿੱਚ ਲੌਕਡਾਉਨ ਚਲ ਰਿਹਾ ਹੈ, ਜਿਸ ਦੇ ਕਾਰਨ ਆਉਣ ਜਾਣ ਵਾਲੀਆਂ ਸਹੂਲਤਾਵਾਂ ਵੀ ਬੰਦ ਹਨ। ਇਸੇ ਤਰ੍ਹਾਂ ਹੀ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਫਸੇ ਪਰਵਾਸੀ ਮਜ਼ਦੂਰ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੇ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਗੱਡੀਆਂ ਚਲਾਈਆਂ ਗਈਆਂ ਹਨ। ਇਸੇ ਤਰ੍ਹਾਂ ਹੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਜੰਕਸ਼ਨ ਤੋਂ ਪ੍ਰਵਾਸੀ ਮਜ਼ਦੂਰਾਂ ਅਤੇ ਵਿਦਿਆਰਥੀਆਂ ਦੇ ਲਈ ਟਰੇਨ ਸਰਹਿੰਦ ਤੋਂ ਮਨੀਪੁਰ ਦੇ ਲਈ ਰਵਾਨਾ ਹੋਈ ਹੈ ਜਿਸ ਦੇ ਵਿੱਚ ਲਗਭਗ 1200 ਵਿਦਿਆਰਥੀਆਂ ਅਤੇ ਮਜ਼ਦੂਰਾਂ ਨੂੰ ਟਰੇਨ ਦੇ ਰਾਹੀਂ ਮਨੀਪੁਰ ਭੇਜਿਆ ਗਿਆ ਹੈ ਅਤੇ ਰਾਤ ਦੇ ਨੌ ਵਜੇ ਇੱਕ ਹੋਰ ਗੱਡੀ ਸਰਹਿੰਦ ਤੋਂ ਗੋਰਖਪੁਰ ਲਈ ਰਵਾਨਾ ਹੋਵੇਗੀ।
ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਡੀਸੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਲੋਕਾਂ ਨੂੰ ਟਿਕਟ ਦੀ ਬੁਕਿੰਗ ਲਈ ਆਨਲਾਈਨ ਸੁਵਿਧਾ ਦਿੱਤੀ ਗਈ ਸੀ। ਅਤੇ ਅੱਜ ਮਨੀਪੁਰ ਲਈ ਰਵਾਨਾ ਕੀਤੇ ਗਏ ਲੋਕ ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਤੋਂ ਸਨ। ਉਨ੍ਹਾਂ ਦੱਸਿਆ ਕਿ ਗੌਰਖਪੁਰ ਨੂੰ ਚੱਲਣ ਵਾਲੀ ਗੱਡੀ ਅੱਜ ਰਾਤ ਨੌਂ ਵਜੇ ਚੱਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਾਣ ਵਾਲੇ ਲੋਕਾਂ ਨੂੰ ਖਾਣਾ ਵੀ ਦਿੱਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਦੇਸ਼ ਭਰ 'ਚ ਹੋਏ ਲੌਕਡਾਊਨ ਕਾਰਨ ਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਖਈ ਪਰਵਾਸੀ ਫਸੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਪਹੁੰਚਾਉਣ ਲਈ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ।