ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਤੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸੂਬੇ ਅੰਦਰ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਸ਼ਨੀਵਾਰ ਨੂੰ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਅਮਲੋਹ ਦੇ ਪਿੰਡ ਅੰਨੀਆ, ਨਰਾਇਣਗੜ, ਬਡਾਲੀ ਆਦਿ ਇੱਕ ਦਰਜਨ ਪਿੰਡਾਂ ਵਿੱਚ ਇਸਤਰੀ ਅਕਾਲੀ ਦਲ ਦੀ ਸੂਬਾ ਸੀਨੀਅਰ ਮੀਤ ਪ੍ਰਧਾਨ ਬੀਬੀ ਕਿਰਨਦੀਪ ਕੌਰ ਖੰਨਾ ਵੱਲੋਂ ਬੂਟੇ ਲਗਾਏ ਗਏ।
ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਇਹ ਬਹੁਤ ਹੀ ਵਧੀਆ ਉਪਰਾਲਾ ਹੈ। ਇਸ ਨਾਲ ਵੱਡੇ ਪੱਧਰ 'ਤੇ ਹੋ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਵਾਤਾਵਰਣ ਦੀ ਸਾਂਭ ਸੰਭਾਲ ਲਈ ਸਾਨੂੰ ਰੁੱਖਾਂ ਨੂੰ ਲਗਾਉਣ ਲਈ ਪਹਿਲ ਦੇ ਆਧਾਰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਘੱਟੋ-ਘੱਟ 10 ਪਿੰਡਾਂ ਵਿੱਚ ਰੁੱਖ ਲਗਾਏ ਗਏ ਹਨ।
ਬੀਬੀ ਖੰਨਾ ਨੇ ਕਿਹਾ ਕਿ ਜੇਕਰ ਸਮੇਂ-ਸਿਰ ਰੁੱਖ ਤੇ ਕੁੱਖ ਦੀ ਸੰਭਾਲ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸਾਨੂੰ ਪਛਤਾਉਣਾ ਹੀ ਪਵੇਗਾ, ਜਿਸ ਲਈ ਅਸੀਂ ਸਾਰੇ ਖੁਦ ਜ਼ਿੰਮੇਵਾਰ ਹੋਵਾਂਗੇ। ਇੱਕ ਰੁੱਖ,ਸੋ ਸੁੱਖ ਦੀ ਕਹਾਵਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਰੁੱਖ ਲਗਾਓ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ :ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੈਪਟਨ ਦੀ ਵੱਡੀ ਕਾਰਵਾਈ