ਫ਼ਤਿਹਗੜ੍ਹ ਸਾਹਿਬ: 21 ਅਕਤੂਬਰ 1959 ਵਿੱਚ ਲੱਦਾਖ ਵਿੱਚ ਹੌਟ ਸਪਰਿੰਗਜ਼ ਵਿਖੇ ਚੀਨ ਦੇ ਸੈਨਿਕਾਂ ਵੱਲੋਂ ਘਾਤ ਲਾ ਕੇ ਕੀਤੇ ਗਏ ਹਮਲੇ ਦੌਰਾਨ ਪੁਲਿਸ ਜਵਾਨ ਸ਼ਹੀਦ ਹੋਏ। ਪੰਜਾਬ ਵਿੱਚ ਅੱਤਵਾਦ ਦੇ ਦਿਨਾਂ ਵਿੱਚ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸ਼ਰਧਾਜ਼ਲੀ ਦੇਣ ਲਈ ਸ਼ਰਧਾਜਲੀ ਸਮਾਗਮ ਕੀਤੇ ਗਏ।
ਇਸ ਤਰ੍ਹਾਂ ਦਾ ਹੀ ਸਮਾਗਮ ਪੁਲਿਸ ਲਾਇਨ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਦਿਵਸ ਮਨਾਇਆ ਗਿਆ ਜਿਸ ਵਿੱਚ ਸ਼ਹੀਦਾਂ ਦੇ ਪਰਿਵਾਰ ਵੀ ਸ਼ਾਮਿਲ ਹੋਏ। ਇਸ ਸ਼ਰਧਾਂਜਲੀ ਸਮਾਗਮ ਵਿੱਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰਿਆਂ ਨੇ ਸ਼ਿਰਕਤ ਕੀਤੀ ਅਤੇ ਸ਼ਹੀਦ ਪਰਿਵਾਰਾਂ ਨੂੰ ਪੁਲਿਸ ਮਹਿਕਮੇ ਵੱਲੋਂ ਤੋਹਫੇ ਵੀ ਦੇ ਕੇ ਸਨਮਾਨਿਤ ਕੀਤਾ ਗਿਆ।
ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਹਰ ਸਾਲ ਸ਼ਹੀਦ ਹੋਏ ਜਵਾਨਾ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਂਦਾ ਹੈ ਜਿਸ ਵਿੱਚ ਉਨ੍ਹਾਂ 16 ਸ਼ਹੀਦ ਜਵਾਨਾਂ ਦੇ ਪਰਿਵਾਰ ਨੂੰ ਬੁਲਾਇਆ ਜਾਂਦਾ ਹੈ। ਤੇ ਉਨ੍ਹਾਂ ਪਰਿਵਾਰਾਂ ਦੇ ਦੁੱਖ ਸਾਂਝੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੰਦੇ ਹਾਂ ਕਿ ਅਸੀਂ ਸਾਰੇ ਤੁਹਾਡੇ ਨਾਲ ਹਾਂ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਹੋਵੇ ਤੁਸੀਂ ਸਾਨੂੰ ਦੱਸੋ।
ਇਸ ਸਮਾਗਮ 'ਚ ਐਸ.ਐਸ.ਪੀ ਅਮਨੀਤ ਕੌਂਡਲ ਡੀ.ਸੀ ਪ੍ਰਸ਼ਾਤ ਗੋਇਲ, ਜਸਪ੍ਰੀਤ ਸਿੰਘ ਤੇ ਹੋਰ ਅਧਿਕਾਰਿਆਂ ਨੇ ਸ਼ਰਧਾਜਲੀ ਭੇਂਟ ਕੀਤੀ।