ਫ਼ਤਿਹਗੜ੍ਹ ਸਾਹਿਬ: ਬੀਤੀ 10 ਨਵੰਬਰ ਨੂੰ ਜ਼ਿਲ੍ਹਾ ਦੇ ਸੰਘੋਲ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਸੰਘੋਲ ਬ੍ਰਾਂਚ ਅੰਦਰ 2 ਅਣਪਛਾਤੇ ਵਿਅਕਤੀਆਂ ਵਲੋਂ ਬੈੰਕ 'ਚ 4 ਲੱਖ 50 ਹਜ਼ਾਰ ਦੀ ਡਕੈਤੀ ਕੀਤੀ ਗਈ। ਇਸ ਕੇਸ ਨੂੰ ਪੁਲਿਸ ਨੇ ਸੁਲਝਾਉਂਦੇ ਹੋਏ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਦਕਿ ਤੀਜਾ ਮੁਲਜ਼ਮ ਰੂਪਨਗਰ ਜ਼ਿਲ੍ਹੇ ਦੇ ਪਿੰਡ ਹਫਿਜਾਬਾਦ ਦਾ ਸਰਪੰਚ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਐਸਐਸਪੀ ਰਵਜੋਤ ਗਰੇਵਾਲ ਨੇ ਕੀਤਾ ਹੈ।
ਸਟੇਟ ਬੈਂਕ ਆਫ਼ ਇੰਡੀਆ ਸੰਘੋਲ ਦੀ ਬ੍ਰਾਂਚ 'ਚ ਹੋਈ ਸੀ ਲੁੱਟ: ਇਸ ਸਬੰਧੀ ਐਸਐਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਫੜੇ ਗਏ ਕਥਿਤ ਮੁਲਜ਼ਮਾਂ ਤੋਂ ਇੱਕ ਲੱਖ 25 ਹਜ਼ਾਰ ਰੁਪਏ, ਹਥਿਆਰ ਅਤੇ ਇਕ ਕਾਰ ਬਰਾਮਦ ਕੀਤੀ ਹੈ। ਐਸਐਸਪੀ ਨੇ ਦੱਸਿਆ ਕਿ ਬੀਤੇ 10 ਨਵੰਬਰ ਨੂੰ ਸਟੇਟ ਬੈਂਕ ਆਫ ਇੰਡੀਆ ਦੀ ਸੰਘੋਲ ਬਰਾਂਚ ਅੰਦਰ 2 ਅਣਪਛਾਤੇ ਵਿਅਕਤੀ ਨੇ ਬੈਂਕ ਅੰਦਰ ਦਾਖ਼ਿਲ ਹੋ ਪਹਿਲਾਂ ਬੈਂਕ ਦੇ ਸਕਿਉਰਿਟੀ ਗਾਰਡ ਹਰਜੀਤ ਸਿੰਘ ਨਾਲ ਹੱਥੋਪਾਈ ਕੀਤੀ ਅਤੇ ਉਸ ਦੀ ਰਾਈਫਲ ਖੋਹ ਕੇ ਬੈਂਕ ਵਿੱਚੋਂ ਕਰੀਬ 04 ਲੱਖ 50 ਹਜ਼ਾਰ ਰੁਪਏ ਲੁੱਟ ਕੇ ਲੈ ਗਏ ਸਨ। ਪੁਲਿਸ ਨੇ ਮਾਮਲੇ ਵਿੱਚ ਫੌਰੀ ਕਾਰਵਾਈ ਕਰਦੇ ਹੋਏ ਡੀਐਸਪੀ ਖਮਾਣੋਂ ਦੀ ਅਗਵਾਈ ਹੇਠ ਟੀਮ ਗਠਿਤ ਕੀਤੀ ਗਈ। ਇਸ ਟੀਮ ਨੇ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਇਸ ਕੇਸ ਨੂੰ ਸੁਲਝਾ ਕੇ ਮੁਲਜ਼ਮਾਂ ਨੂੰ ਪੰਜ ਦਿਨਾਂ ਦੇ ਅੰਦਰ ਕਾਬੂ ਕਰ ਲਿਆ ਹੈ।
ਨਕਦੀ ਅਤੇ ਜਿੰਦਾ ਕਾਰਤੂਸ ਬਰਾਮਦ: ਪੁਲਿਸ ਨੇ ਬਾਰੀਕੀ ਨਾਲ ਕੀਤੀ ਤਫਤੀਸ਼ ਅਤੇ ਟੈਕਨੀਕਲ ਟੀਮ ਦੀ ਮਦਦ ਨਾਲ 12 ਨਵੰਬਰ ਨੂੰ ਅਮਨਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਉਰਫ ਜੱਸੂ ਨੂੰ ਬਤੌਰ ਦੋਸ਼ੀ ਨਾਮਜ਼ਦ ਕੀਤਾ ਗਿਆ ਅਤੇ 15 ਨਵੰਬਰ ਨੂੰ ਕਥਿਤ ਦੋਸ਼ੀ ਜਸਪ੍ਰੀਤ ਸਿੰਘ ਉਰਫ ਜੱਸੂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਵਾਰਦਾਤ ਵਿੱਚ ਵਰਤੇ ਗਏ ਦੋ ਨਕਲੀ ਪਿਸਤੌਲ, ਬੈਂਕ ਵਿੱਚੋਂ ਲੁੱਟੀ ਹੋਈ ਰਕਮ ਵਿੱਚੋਂ 60,000/- ਰੁਪਏ ਅਤੇ 12 ਬੋਰ ਰਾਇਫਲ ਦੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਉਰਫ ਜੱਸੂ ਨੇ ਪੁੱਛਗਿਛ ਦੌਰਾਨ ਮੰਨਿਆਂ ਕਿ ਇਸ ਕੇਸ ਵਿੱਚ ਬਲਵੀਰ ਸਿੰਘ ਉਰਫ ਬੀਰਾ ਪੁੱਤਰ ਸਾਧੂ ਸਿੰਘ ਵਾਸੀ ਹਫਿਜਾਬਾਦ ਥਾਣਾ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਵੀ ਸ਼ਾਮਲ ਹੈ। ਜਿਸ ਉੱਤੇ ਪੁਲਿਸ ਨੇ ਮੁਕੱਦਮੇ ਵਿੱਚ ਧਾਰਾ 120-ਬੀ ਦਾ ਵਾਧਾ ਕਰਕੇ 15 ਨਵੰਬਰ ਨੂੰ ਕਥਿਤ ਦੋਸ਼ੀ ਬਲਵੀਰ ਸਿੰਘ ਉਰਫ ਬੀਰਾ ਪੁੱਤਰ ਸਾਧੂ ਸਿੰਘ ਵਾਸੀ ਹਫਿਜਾਬਾਦ ਥਾਣਾ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਨੂੰ ਸਮੇਤ ਟੋਆਇਟਾ ਗਲਾਂਜਾ ਕਾਰ ਨੰਬਰ ਪੀ.ਬੀ.71-ਏ-8070 ਸਮੇਤ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ: ਰਾਜੀਵ ਗਾਂਧੀ ਕਤਲਕਾਂਡ: ਸਰਕਾਰ ਨੇ ਦੋਸ਼ੀਆਂ ਦੀ ਰਿਹਾਈ ਦੇ ਹੁਕਮਾਂ ਦੀ ਸਮੀਖਿਆ ਲਈ ਪਟੀਸ਼ਨ ਦਾਇਰ ਕੀਤੀ